← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 05 ਅਗਸਤ 2020: ਜ਼ਿਲ੍ਹਾ ਸੈਂਪਲਿੰਗ ਟੀਮ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐਚ.ਸੀ. ਬੁਢਲਾਡਾ ਵਿਖੇ ਮਿਸ਼ਨ ਫ਼ਤਿਹ ਅਧੀਨ ਨਵੀਂ ਤਕਨੀਕ ਐਟੀਜਨ ਕਿੱਟ ਦੀ ਸ਼ੁਰੂਆਤ ਕੀਤੀ ਗਈ। ਡਾ. ਰਾਏ ਨੇ ਦੱਸਿਆ ਕਿ ਇਸ ਐਟੀਜਨ ਕਿੱਟ ਦਾ ਆਮ ਲੋਕਾਂ ਅਤੇ ਪਿਸਟੋਮੈਟਿਕ ਵਿਅਕਤੀਆਂ ਨੂੰ ਇਹ ਫਾਇਦਾ ਹੈ ਕਿ ਇਸ ਕਿੱਟ ਰਾਹੀਂ ਨਤੀਜਾ ਸਿਰਫ਼ 30 ਮਿੰਟਾਂ ਵਿੱਚ ਹੀ ਮਿਲ ਜਾਂਦਾ ਹੈ।ਡਾ. ਰਾਏ ਵਲੋਂ ਇਸ ਦੀ ਸ਼ੁਰੂਆਤ ਜ਼ਿਲ੍ਹਾ ਐਪੀਡੀਮਾਲੋਜਿਸਟ ਸ਼੍ਰੀ ਸੰਤੋਸ਼ ਭਾਰਤੀ ਤੋਂ ਸ਼ੁਰੂਆਤ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਿੱਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਡਰਨਾ ਨਹੀਂ ਸਗੋਂ ਇਸ ਦੇ ਖਿਲਾਫ਼ ਲੜਨਾ ਹੈ ਅਤੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਹੈ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਦੇ ਸਹਿਯੋਗ ਦੀ ਬਹੁਤ ਜ਼ਰੂਰਤ ਹੁੰਦੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਰਸ਼ਦੀਪ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਵੀ ਅਧਿਕਾਰੀ ਅਤੇ ਸਟਾਫ਼ ਮੌਜੂਦ ਸਨ।
Total Responses : 265