← ਪਿਛੇ ਪਰਤੋ
ਫਿਰੋਜ਼ਪੁਰ, 6 ਅਗਸਤ 2020 - ਫਿਰੋਜ਼ਪੁਰ ਸਿਹਤ ਵਿਭਾਗ ਦੀ ਜਾਣਕਾਰੀ ਮੁਤਾਬਿਕ ਅੱਜ ਜ਼ਿਲ੍ਹੇ ਵਿਚ 36 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਕੁਝ ਲੋਕਾਂ ਦੀ ਕੋਰੋਨਾ ਰਿਪੋਰਟ ਆਉਣੀ ਬਾਕੀ ਹੈ, ਜਿਸ ਨਾਲ ਮਰੀਜ਼ਾਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਸਕਦਾ ਹੈ। ਇਨ੍ਹਾਂ ਵਿਚੋਂ ਕਈ ਮਰੀਜ਼ ਫਿਰੋਜ਼ਪੁਰ ਸ਼ਹਿਰ ਦੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਮਰੀਜ਼ਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਇਹ ਲੋਕ ਜਿਨ੍ਹਾਂ ਦੇ ਸੰਪਰਕ ਵਿਚ ਆਏ ਸਨ, ਉਨ੍ਹਾਂ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹੁਣ ਜ਼ਿਲ੍ਹੇ ਵਿੱਚ 345 ਐਕਟੀਵ ਕੇਸ ਅਤੇ 262 ਨੂੰ ਠੀਕ ਹੋ ਚੁੱਕੇ ਹਨ। ਅੱਜ ਵੀ 5 ਲੋਕਾਂ ਨੂੰ ਠੀਕ ਹੋਣ ਉਪਰੰਤ ਘਰ ਭੇਜਿਆ ਗਿਆ ਹੈ।
Total Responses : 265