← ਪਿਛੇ ਪਰਤੋ
ਤਰਨਤਾਰਨ, 7 ਅਗਸਤ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਹੋਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤ ਪਰਿਵਾਰਾਂ ਨੂੰ ਇਨਸਾਫ ਜ਼ਰੂਰ ਮਿਲੇਗਾ ਅਤੇ ਜਾਂਚ 'ਚ ਜੋ ਵੀ ਦੋਸ਼ੀ ਹੋਇਆ ਬਖਸ਼ਿਆ ਨਹੀਂ ਜਾਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਦਾ ਵੀ ਨਾਂਅ ਲੈਣਾਂ ਉਚਿੱਤ ਨਹੀਂ।
Total Responses : 265