ਹਰਿੰਦਰ ਨਿੱਕਾ
ਬਰਨਾਲਾ, 8 ਅਗਸਤ 2020 - ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ। ਸ਼ਨੀਵਾਰ ਨੂੰ ਤਪਾ ਦੇ ਸਬ ਡਿਵੀਜਨ ਦੇ ਪਿੰਡ ਸੰਧੂ ਕਲਾਂ ਦੇ ਇੱਕ 60 ਵਰ੍ਹਿਆਂ ਦੇ ਬਜੁਰਗ ਦੀ ਮੌਤ ਹੋ ਗਈ, ਜਦੋਂ ਕਿ 11 ਨਵੇਂ ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਕਰਨ ਵਾਲਿਆਂ ਦੀ ਗਿਣਤੀ ਵੀ 8 ਹੋ ਗਈ ਹੈ ਅਤੇ ਕੋਰੋਨਾ ਵਾਇਰਸ ਦੇ ਐਕਟਿਵ ਮਰੀਜਾਂ ਦਾ ਅੰਕੜਾ 295 ਤੱਕ ਪਹੁੰਚ ਗਿਆ। ਇਹ ਜਾਣਕਾਰੀ ਸਿਵਲ ਸਰਜ਼ਨ ਡਾਕਟਰ ਗੁਰਿੰਦਰਬੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੰਧੂ ਕਲਾਂ ਦਾ ਬਜੁਰਗ ਸੂਗਰ ਦਾ ਵੀ ਮਰੀਜ ਸੀ, ਕੁਝ ਦਿਨ ਪਹਿਲਾਂ ਉਸਦੀ ਰਿਪੋਰਟ ਪੈਜੇਟਿਵ ਆਈ ਸੀ ਤੇ ਉਸ ਨੂੰ ਆਦੇਸ਼ ਹਸਪਤਾਲ ਭੁੱਚੋ ਦਾਖਿਲ ਕਰਵਾਇਆ ਗਿਆ ਸੀ, ਪਰੰਤੂ ਗੰਭੀਰ ਹਾਲਤ ਕਾਰਣ ਬਾਅਦ ਚ, ਉਸ ਨੂੰ ਸਰਕਾਰੀ ਹਸਪਤਾਲ ਫਰੀਦਕੋਟ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 117 ਕੋਰੋਨਾ ਪਾਜ਼ੀਟਿਵ ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਘਰੀਂ ਵੀ ਪਰਤ ਚੁੱਕੇ ਹਨ। ਉਨ੍ਹਾਂ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਜਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿੱਕਲਣ, ਜੇਕਰ ਮਜਬੂਰੀ ਵੱਸ ਘਰੋਂ ਬਾਹਰ ਆਉਣਾ ਪੈਂਦਾ ਹੈ ਤਾਂ ਮਾਸਕ ਪਾਉਣਾ ਨਾ ਭੁੱਲਣਾ ਅਤੇ ਸ਼ੋਸ਼ਲ ਦੂਰੀ ਵੀ ਬਣਾ ਕੇ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ ਰੱਖ ਕੇ ਹੀ ਕੋਰੋਨਾ ਦੇ ਵੱਧਦੇ ਕਦਮਾਂ ਤੋਂ ਬਚਿਆ ਜਾ ਸਕਦਾ ਹੈ।