ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਬਣੇ ਮੁੱਖ ਸਰਪ੍ਰਸਤ, ਆਰਨੀਅਜ਼ ਗਰੁੱਪ ਆਫ ਕਾਲਿਜ਼ਜ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੂੰ ਸਹਿ ਚੇਅਰਮੈਨ ਕੀਤਾ ਨਿਯੁਕਤ
ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ (ਜੈਕ) ਵੱਲੋਂ ਨਵੀਂ ਕਮੇਟੀ ਦਾ ਐਲਾਨ ਕਰਦਿਆਂ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਵਿਦਿਆਰਥੀਆਂ, ਅਨਏਡਿਡ ਕਾਲਜਾਂ, ਪ੍ਰਬੰਧਕਾਂ ਅਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਕਾਇਮ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ।
ਜੈਕ ਵੱਲੋਂ ਐਲਾਨੀ ਨਵੀਂ ਕਮੇਟੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੂੰ ਕਮੇਟੀ ਦੇ ਮੁੱਖ ਸਰਪ੍ਰਸਤ ਨਿਯੁਕਤ ਗਿਆ ਹੈ ਜਦਕਿ ਪੁੱਕਾ ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਦੇ ਚੇਅਰਮੈਨ, ਡਾ ਅੰਸ਼ੂ ਕਟਾਰੀਆ ਨੂੰ ਸਹਿ ਚੇਅਰਮੈਨ, ਨਰਸਿੰਗ ਕਾਲੇਜਾਂ ਐਸੋਸੀਏਸ਼ਨ ਦੇ ਚਰਨਜੀਤ ਸਿੰਘ ਵਾਲੀਆ ਨੂੰ ਪ੍ਰਧਾਨ ਅਤੇ ਸ. ਨਿਰਮਲ ਸਿੰਘ, ਈਟੀਟੀ ਫੈਡਰੇਸ਼ਨ ਨੂੰ ਬਤੌਰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।
ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਦਰਪੇਸ਼ ਸੰਕਟ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੀਆਂ ਸੰਸਥਾਵਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ ਦਾ ਗਠਨ ਕੀਤਾ ਗਿਆ ਹੈ। ਡਾ. ਅੰਸ਼ੂ ਕਟਾਰੀਆ ਨੇ ਅੱਗੇ ਕਿਹਾ ਕਿ ਸਾਡੀ ਐਸੋਸੀਏਸ਼ਨ ਦਾ ਦ੍ਰਿਸ਼ਟੀਕੋਣ ਇਹ ਸੁਨਿਸ਼ਚਿਤ ਕਰਦਾ ਹੈ ਕਿ ਹਰੇਕ ਵਿਦਿਆਰਥੀ ਆਪਣੇ ਵਧੀਆ ਭਵਿੱਖ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ਵਵਿਆਪੀ ਪੱਧਰ ਦੇ ਮਾਹੌਲ ਵਿੱਚ ਚੰਗੀ ਸਿੱਖਿਆ ਹਾਸਲ ਕਰ ਸਕੇ।
ਸ਼੍ਰੀ ਚਰਨਜੀਤ ਸਿੰਘ ਵਾਲੀਆ ਅਤੇ ਸਰਦਾਰ ਨਿਰਮਲ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੰਸਥਾਵਾਂ ਵਲੋ ਦਰਪੇਸ਼ ਮੁਸ਼ਕਲਾਂ ਨੂੰ ਵਿਦਿਆਰਥੀਆਂ, ਮਾਪਿਆਂ, ਸਟਾਫ, ਮੈਨੇਜਮੇਂਟ ਅਤੇ ਸਰਕਾਰ ਦਰਮਿਆਨ ਪਾੜੇ ਨੂੰ ਦੂਰ ਕਰਦਿਆਂ ਹੱਲ ਕਰਨ ਲਈ ਕੰਮ ਕਰਾਂਗੇ।
ਜੈਕ ਦੇ ਹੋਰ ਮੈਂਬਰਾਂ ਨੂੰ ਵੀ ਸਰਬਸੰਮਤੀ ਨਾਲ ਨਿਯੁਕਤ ਕੀਤਾ ਗਿਆ। ਜਿਸ 'ਚ ਫੈਡਰੇਸ਼ਨ ਸਕੂਲ ਐਸੋਸੀਏਸ਼ਨਾਂ ਦੇ ਪ੍ਰਧਾਨ, ਸਰਦਾਰ ਜਗਜੀਤ ਸਿੰਘ ਨੂੰ ਪ੍ਰਧਾਨ, ਪੁਟੀਆ ਦੇ ਪ੍ਰਧਾਨ ਡਾ: ਗੁਰਮੀਤ ਸਿੰਘ ਧਾਲੀਵਾਲ ਚੇਅਰਮੈਨ, ਸ਼੍ਰੀ ਜਸਨਿਕ ਸਿੰਘ, ਬੀ.ਐਡ ਐਸੋਸੀਏਸ਼ਨ; ਸਤਵਿੰਦਰ ਸੰਧੂ, ਬੀ.ਐਡ ਐਸੋਸੀਏਸ਼ਨ ਜੀਐਨਡੀਯੂ ਕਾਲੇਜਾਂ ਅਤੇ ਸ਼੍ਰੀ ਵਿਪਨ ਸ਼ਰਮਾ, ਕਨਫੈਡਰੇਸ਼ਨ ਆਫ ਅਨਏਡਿਡ ਕਾਲੇਜ ਐਸੋਸੀਏਸ਼ਨ ਨੂੰ ਉਪ-ਪ੍ਰਧਾਨਾਂ ਵਜੋਂ; ਸਰਦਾਰ ਸੁਖਮੰਦਰ ਸਿੰਘ ਚੱਠਾ, ਪ੍ਰਧਾਨ, ਪੰਜਾਬ ਅਨਏਡਿਡ ਡਿਗਰੀ ਕਾਲੇਜਿਜ਼ ਐਸੋਸੀਏਸ਼ਨ (ਪੂਡਕਾ) ਨੂੰ ਜਨਰਲ ਸਕੱਤਰ, ਸ਼੍ਰੀ ਸ਼ੀਮਾਂਸ਼ੂ ਗੁਪਤਾ, ਆਈਟੀਆਈ ਐਸੋਸੀਏਸ਼ਨ ਨੂੰ ਵਿੱਤ ਸਕੱਤਰ ਅਤੇ ਸਰਦਾਰ ਰਾਜਿੰਦਰ ਧਨੋਆ, ਪੌਲੀਟੈਕਨਿਕ ਐਸੋਸੀਏਸ਼ਨ ਦੇ ਐਸੋਸੀਏਸ਼ਨ ਦੇ ਸਕੱਤਰ ਵਜੋਂ ਸ਼ਾਮਲ ਹੋਏ।