ਡੀ.ਐਸ.ਪੀਜ਼ ਦੀ ਅਗਵਾਈ ’ਚ ਟੀਮਾਂ ਕਰਨਗੀਆਂ ਸਮੱਗÇਲੰਗ ਤੇ ਨਜਾਇਜ਼ ਸ਼ਰਾਬ ਖਿਲਾਫ਼ ਛਾਪੇਮਾਰੀ
ਜ਼ਿਲ੍ਹੇ ’ਚ ਹੁਣ ਤੱਕ ਫੜੀ ਨਜਾਇਜ਼ ਸ਼ਰਾਬ ਤੇ ਨਸ਼ਿਆਂ ਦੀ ਦਿੱਤੀ ਜਾਣਕਾਰੀ, ਕਿਹਾ ਪੁਲਿਸ ਨਸ਼ਿਆਂ ਨੂੰ ਸਿਰ ਨਹੀਂ ਚੁੱਕਣ ਦੇਵੇਗੀ
ਹੁਸ਼ਿਆਰਪੁਰ, 08 ਅਗਸਤ 2020: ਨਜਾਇਜ਼ ਸ਼ਰਾਬ ਦੇ ਧੰਦੇ ਅਤੇ ਸਮੱਗÇਲੰਗ ਨੂੰ ਜੜੋਂ ਪੁੱਟਣ ਦੀ ਵਚਨਬੱਧਤਾ ਦੁਹਰਾਉਂਦਿਆਂ, ਜਿਲ੍ਹਾ ਪੁਲਿਸ ਨੇ ਇਸ ਮਕਸਦ ਨੂੰ ਪੂਰਾ ਕਰਨ ਲਈ ਪੁਲਿਸ ਦੀਆਂ 6 ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜੋ ਨਜਾਇਜ਼ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਅਨਸਰਾਂ ਖਿਲਾਫ਼ ਛਾਪੇਮਾਰੀ ਕਰਕੇ ਸਖਤ ਕਾਰਵਾਈ ਕਰਨਗੀਆਂ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਸਬ-ਡਵੀਜਨ ਪੱਧਰ ’ਤੇ ਡੀ.ਐਸ.ਪੀ. ਕਰਨਗੇ ਜਦਕਿ ਸਬੰਧਤ ਐਸ.ਐਚ.ਓ. ਇਨ੍ਹਾਂ ਟੀਮਾਂ ਵਿੱਚ ਮੁੱਖ ਤੌਰ ’ਤੇ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਵਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਲੋਕਾਂ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਵਿਸ਼ੇਸ਼ ਟਰੇਨਿੰਗ ਅਤੇ ਗੁਪਤ ਆਪਰੇਸ਼ਨਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ, ਤਾਂ ਜੋ ਅਸਰਦਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖਿਲਾਫ਼ ਸ਼ਿੰਕਜਾ ਕੱਸ ਦਿੱਤਾ ਹੈ, ਜਿਨ੍ਹਾਂ ਨਾਲ ਕਿਸੇ ਵੀ ਕੀਮਤ ’ਤੇ ਕੋਈ ਵੀ ਲਿਹਾਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਜ਼ਿਲ੍ਹਾ ਪੁਲਿਸ ਨੇ ਵਿਸ਼ੇਸ਼ ਨਾਕੇ ਅਤੇ ਰਾਤ ਦੇ ਨਾਕੇ ਲਾਉਣੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਕਿਤੇ ਵੀ ਕਿਸੇ ਕਿਸਮ ਦੀ ਢਿੱਲਮਠ ਨਾ ਰਹਿ ਜਾਵੇ।
ਵਿਸ਼ੇਸ਼ ਪੁਲਿਸ ਟੀਮਾਂ ਬਾਰੇ ਉਨ੍ਹਾਂ ਦੱਸਿਆ ਕਿ ਇਹ ਟੀਮਾਂ ਡੀ.ਐਸ.ਪੀਜ਼ ਦੀ ਅਗਵਾਈ ਹੇਠ ਸਬੰਧਤ ਥਾਣਾ ਮੁੱਖੀ ਸਮੇਤ ਪੂਰੀ ਟੀਮ ਨਾਲ ਛਾਪੇਮਾਰੀਆਂ ਕਰਨਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤਰਰਾਜ਼ੀ ਅਤੇ ਅੰਤਰ ਜ਼ਿਲ੍ਹਾ ਹੱਦਾਂ ’ਤੇ ਪੁਲਿਸ ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਜਿਸ ਨਾਲ ਨਜਾਇਜ਼ ਸ਼ਰਾਬ ਦੀ ਸਮਗÇਲੰਗ ਨੂੰ ਠੱਲ੍ਹ ਪਵੇਗੀ। 30 ਜੁਲਾਈ ਤੋਂ 6 ਅਗਸਤ ਤੱਕ ਨਜਾਇਜ਼ ਸ਼ਰਾਬ ਦੇ ਧੰਦੇ ਖਿਲਾਫ਼ ਕੀਤੀ ਕਾਰਵਾਈ ਬਾਰੇ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਬਕਾਰੀ ਐਕਟ ਤਹਿਤ 36 ਕੇਸ ਦਰਜ ਕਰਕੇ 32 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 324 ਲਿਟਰ ਨਜਾਇਜ਼ ਸ਼ਰਾਬ, 753 ਲਿਟਰ ਜਾਇਜ਼ ਸ਼ਰਾਬ ਅਤੇ 13900 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦਸੂਹਾ ਪੁਲਿਸ ਨੇ 400 ਕਿਲੋ ਲਾਹਣ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਵਿੱਚ ਵਰਤੀਆਂ ਜਾਣ ਵਾਲੀਆਂ 3 ਕਿਸ਼ਤੀਆਂ ਆਦਿ ਵੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 4 ਅਗਸਤ ਨੂੰ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਐਕਟ ਤਹਿਤ ਅਕਤੂਬਰ 2013 ਦੇ ਪਰਚੇ ਵਿੱਚ ਨਾਮਜ਼ਦ ਸੰਦੀਪ ਕੁਮਾਰ, ਜੋ ਕਿ ਭਗੌੜਾ ਸੀ, ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਸੇ ਤਰ੍ਹਾਂ 1 ਜਨਵਰੀ 2020 ਤੋਂ ਲੈ ਕੇ 6 ਅਗਸਤ ਤੱਕ 248 ਮਾਮਲੇ ਦਰਜ ਕਰਕੇ 297 ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ 1.37 ਕਰੋੜ ਲਿਟਰ ਨਜਾਇਜ਼ ਸ਼ਰਾਬ, ਦੋ ਚਾਲੂ ਭੱਠੀਆਂ, 33900 ਕਿਲੋ ਲਾਹਨ, 1.20 ਕਰੋੜ ਮਿਲੀਲਿਟਰ ਜਾਇਜ਼ ਸ਼ਰਾਬ ਬਰਾਮਦ ਕੀਤੀ ਜਾ ਚੁੱਕੀ ਹੈ।
ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ 207 ਗ੍ਰਿਫਤਾਰ
ਨਵਜੋਤ ਸਿੰਘ ਮਾਹਲ ਨੇ ਨਸ਼ਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਵਲੋਂ 31 ਜੁਲਾਈ ਤੱਕ ਕੀਤੀ ਕਾਰਵਾਈ ਸਬੰਧੀ ਦੱਸਿਆ ਕਿ 207 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 140 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ 1881 ਕਿਲੋ ਚੂਰਾ ਪੋਸਤ, 673 ਗ੍ਰਾਮ ਹੈਰੋਇਨ, 1.7 ਕਿਲੋ ਅਫੀਮ, 1.420 ਕਿਲੋ ਗਾਂਜਾ, 6 ਕਿਲੋ ਨਸ਼ੀਲਾ ਪਾਊਡਰ ਅਤੇ 5794 ਕੈਪਸੂਲ ਬਰਾਮਦ ਕੀਤੇ ਜਾ ਚੁੱਕੇ ਹਨ।
ਪੁਲਿਸ-ਆਬਕਾਰੀ ਟੀਮਾਂ ਵਲੋਂ ਸਾਂਝੀ ਛਾਪੇਮਾਰੀ
ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਨਜਾਇਜ਼ ਸ਼ਰਾਬ ਅਤੇ ਸਮਗÇਲੰਗ ਖਿਲਾਫ਼ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਦੋਵਾਂ ਵਿਭਾਗਾਂ ਦੀਆਂ ਟੀਮਾਂ ਦੀਆਂ ਕਾਰਵਾਈਆਂ ਨੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਹਨ ਜੋ ਭਵਿੱਖ ਵਿੱਚ ਵੀ ਜਾਰੀ ਰਹਿਣਗੇ।