ਸੰਜੀਵ ਸੂਦ
ਲੁਧਿਆਣਾ, 8 ਅਗਸਤ 2020 - ਲੋਕ ਇਨਸਾਫ ਪਾਰਟੀ ਦੇ ਆਗੂ ਸੰਨੀ ਕੈਂਥ ਵੱਲੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਘਰ ਬਾਹਰ ਪ੍ਰਦਰਸ਼ਨ ਕਰਨਾ ਉਦੋਂ ਮਹਿੰਗਾ ਪੈ ਗਿਆ ਜਦੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਸੰਨੀ ਕੈਂਥ ਆਪਣੇ ਸਾਥੀਆਂ ਸਣੇ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਧਰਨੇ 'ਤੇ ਜਾ ਬੈਠੇ ਅਤੇ ਮੌਕੇ 'ਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬਲਵਿੰਦਰ ਬੈਂਸ ਵੀ ਪਹੁੰਚ ਗਏ। ਉਨ੍ਹਾਂ ਕਿਹਾ ਕਿ ਮੌਕੇ 'ਤੇ ਮੌਜੂਦ ਇੰਸਪੈਕਟਰ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ ਲੜਾਈ ਰੋਕ ਸਕਦਾ ਸੀ।
ਬਲਵਿੰਦਰ ਬੈਂਸ ਨੇ ਕਿਹਾ ਕਿ ਜਦੋਂ ਇੰਸਪੈਕਟਰ ਨੂੰ ਪਤਾ ਸੀ ਕੇ ਉੱਧਰ ਲੋਕ ਜ਼ਿਆਦਾ ਹਨ ਅਤੇ ਝਗੜਾ ਹੋ ਸਕਦਾ ਹੈ ਏਦਾਂ ਮੰਗ ਪੱਤਰ ਨਹੀਂ ਦਿਵਾਉਣਾ ਚਾਹੀਦਾ ਸੀ, ਉਨ੍ਹਾਂ ਕਿਹਾ ਕਿ ਇਹ ਸਾਜਿਸ਼ ਦੇ ਤਹਿਤ ਹੋਇਆ ਹੈ। ਇਸ ਕਰਕੇ ਇੰਸਪੈਕਟਰ ਕਰਨੈਲ ਸਿੰਘ ਨੂੰ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਸੀਨੀਅਰ ਅਫਸਰਾਂ ਨਾਲ ਗੱਲਬਾਤ ਹੋਈ ਹੈ ਅਤੇ ਹੁਣ ਉਹ ਆਪਣਾ ਬਿਆਨ ਦਰਜ ਕਰਵਾਉਣ ਜਾ ਰਹੇ ਨੇ ਉਨ੍ਹਾਂ ਨੇ ਹਮਲਾ ਕੀਤਾ। ਉਨ੍ਹਾਂ ਖਿਲਾਫ ਵੀ ਬਣਦੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਬਲਵਿੰਦਰ ਬੈਂਸ ਨੇ ਕਿਹਾ ਕਿ ਇਹ ਲੋਕਤੰਤਰ ਦਾ ਘਾਣ ਹੈ ਅਤੇ ਕਾਂਗਰਸ ਦੀ ਗੁੰਡਾ ਗਰਦੀ ਹੈ।