ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 11 ਅਗਸਤ 2020 - ਸੂਬੇ ਨੂੰ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਚਲਾਏ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਕੋਰੋਨਾ ਦੀ ਸੈਂਪਲਿੰਗ ਲਈ ਨੇੜੇ ਦੇ ਸਥਾਪਿਤ ਕੀਤੇ ਫਲੂ ਕਾਰਨਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼ੱਕ ਦੂਰ ਕਰਨ ਲਈ ਬਿਨਾਂ ਕਿਸੇ ਡਰ ਤੋਂ ਸੈਂਪਲ ਦੇਣ ਅਤੇ ਸੁਚੇਤ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਫਰੀਦਕੋਟ ਜ਼ਿਲ੍ਹੇ ਚੋਂ ਕੋਰੋਨਾ ਨੂੰ ਹਰਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਰੋਕਥਾਮ ਲਈ ਸਾਵਧਾਨੀਆਂ ਤੇ ਬਚਾਅ ਸਬੰਧੀ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਕੋਰੋਨਾ ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇ ਸਾਨੂੰ ਗੰਭੀਰ ਹੋਣ ਦੀ ਲੋੜ ਹੈ ਛੋਟੀ ਜਿਹੀ ਲਾਪਰਵਾਹੀ ਵੀ ਭਾਰੀ ਪੈ ਸਕਦੀ ਹੈ, ਸਾਨੂੰ ਸਰਕਾਰ ਵੱਲੋਂ ਜਾਰੀ ਅਡਵਾਇਜ਼ਰੀਆਂ ਤੇ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ 12 ਕੇਸਾਂ ਦੀ ਕੋਰੋਨਾ ਪਾਜ਼ੀਟਿਵ ਵੱਜੋਂ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚ ਕੋਟਕਪੂਰਾ ਦੇ 7 ਫਰੀਦਕੋਟ ਸ਼ਹਿਰ ਨਾਲ ਸਬੰਧਤ 4 ਕੇਸ ਅਤੇ ਪਿੰਡ ਮੰਡਵਾਲਾ ਦਾ 1 ਵਿਅਕਤੀ ਸ਼ਾਮਿਲ ਹੈ।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 17252 ਸੈਂਪਲ ਲਏ ਗਏ ਹਨ।ਜਿੰਨਾਂ ਵਿੱਚੋਂ 16235 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ,377 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ,ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ,ਡਾ.ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 423 ਹੋ ਗਏ ਹਨ, ਜਦ ਕੇ ਐਕਟਿਵ ਕੇਸ 109 ਹਨ ਅੱਜ 5 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੇ ਸਪੰਰਕ ਵਿੱਚ ਆਏ ਵਿਅਕਤੀਆਂ ਅਤੇ ਪਰਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵੀ ਕੋਰੋਨਾ ਸੈਂਪਲ ਜਲਦ ਤੋਂ ਜਲਦ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।ਜ਼ਿਲੇ ਵਿਚ ਸਿਹਤ ਸੰਸਥਾਵਾਂ ਵਿਖੇ ਫਲੂ ਕਾਰਨਰ ਫਰੀਦਕੋਟ,ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਵਿਖੇ ਚੱਲ ਰਹੇ ਹਨ।ਕੋਈ ਵੀ ਕੋਰੋਨਾ ਦਾ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ।ਅੱਜ ਫਲੁ ਕਾਰਨਰ ਟੀਮਾਂ ਵੱਲੋਂ 225 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਗਏ।