ਹਰਦਮ ਮਾਨ
ਸਰੀ, 13 ਅਗਸਤ 202 0- ਬੀਸੀ ਵਿਚ ਇਕ ਵਾਰ ਫਿਰ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਦਿਨ ਬ ਦਿਨ ਵਧ ਰਹੀ ਹੈ ਅਤੇ ਇਹ ਵਾਧਾ ਸਿਹਤ ਅਧਿਕਾਰੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਸੂਬੇ ਦੀ ਸਿਹਤ ਅਫਸਰ ਡਾ. ਬੋਨੀ ਹੈਨਰੀ ਅਤੇ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਬੀਸੀ ਵਿਚ 85 ਹੋਰ ਕੇਸ ਸਾਹਮਣੇ ਆਉਣ ਦੀ ਪੁਸ਼ਟੀ ਕੀਤੀ ਹੈ। ਇਹ ਗਿਣਤੀ ਅਪਰੈਲ ਤੋਂ ਬਾਅਦ ਪ੍ਰਭਾਵਿਤ ਕੇਸਾਂ ਦਾ ਵੱਡਾ ਵਾਧਾ ਦਰਸਾ ਰਹੀ ਹੈ। ਇਸ ਨਾਲ ਸੂਬੇ ਵਿਚ ਕੋਵਿਡ-19 ਕੇਸਾਂ ਦੀ ਕੁੱਲ ਗਿਣਤੀ 4,196 ਹੋ ਗਈ ਹੈ ਜਿਨ੍ਹਾਂ ਵਿੱਚੋਂ 531 ਕੇਸ ਐਕਟਿਵ ਹਨ ਅਤੇ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 196 ਹੈ।
ਡਾ. ਹੈਨਰੀ ਅਤੇ ਐਡਰੀਅਨ ਡਿਕਸ ਨੇ ਦੱਸਿਆ ਹੈ ਕਿ ਨਵੇਂ ਆ ਰਹੇ ਕੇਸਾਂ ਵਿਚ ਬਹੁ-ਗਿਣਤੀ ਨੌਜਵਾਨਾਂ ਦੀ ਹੈ। ਉਨ੍ਹਾਂ ਕਿਹਾ ਹੈ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਹੈਲਥ ਅਥਾਰਟੀ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com