← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 13 ਅਗਸਤ 2020 - ਸ਼੍ਰੋਮਣੀ ਅਕਾਲੀ ਦਲ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਾਂ ਦੇ ਨਾਲ ਮੀਡੀਆ ਦੇ ਰੂਬਰੂ ਹੋ ਕੇ ਉਨ੍ਹਾਂ ਦਾ ਦੁੱਖ ਦਰਦ ਬਿਆਨ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਨ੍ਹਾਂ ਨਾਲ ਕੋਈ ਹਮਦਰਦੀ ਨਹੀ ਹੈ ਅਤੇ ਨਾ ਹੀ ਇਨ੍ਹਾਂ ਪਰਿਵਾਰਾਂ ਦੀ ਕੋਈ ਸਾਰ ਲੈ ਰਿਹਾ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੀੜਤ ਪਰਿਵਾਰਾਂ ਨੂੰ ਹਰ ਮਾਲੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ ਪੁਲਿਸ ਵਲੋਂ ਕਮਜ਼ੋਰ ਧਾਰਾਵਾਂ ਲਾਈਆਂ ਗਈਆਂ ਹਨ।
Total Responses : 265