ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ ਯੋਗਰਾਜ ਕੌਮੀ ਝੰਡੇ ਨੂੰ ਸਲੂਟ ਅਤੇ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ|
ਐੱਸ.ਏ.ਐੱਸ. ਨਗਰ, 15 ਅਗਸਤ 2020: 74ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਬਹੁਤ ਸਾਦੇ ਢੰਗ ਨਾਲ ਅਜਾਦੀ ਦਿਵਸ ਦਾ ਸਮਾਗਮ ਰਚਾਇਆ ਗਿਆ| ਇਸ ਮੌਕੇ ਪ੍ਰੋ.ਯੋਗਰਾਜ, ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ| ਪ੍ਰੋ.ਯੋਗਰਾਜ ਨੇ ਜਿਥੇ ਭਾਰਤ ਦੀ ਆਜ਼ਾਦੀ ਵਿੰਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ, ਦੇਸ਼-ਭਗਤਾਂ ਨੂੰ ਯਾਦ ਕੀਤਾ ਉਥੇ ਨਾਲ ਹੀ ਕੋਵਿਡ-19 ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ, ਉਨ੍ਹਾਂ ਡਾਕਟਰਾਂ, ਨਰਸਾਂ ਅਤੇ ਹੋਰ ਕਰਮਚਾਰੀ ਜੋ ਲੋਕ ਭਲਾਈ ਦੇ ਇਸ ਕਾਰਜ ਵਿੱਚ ਸ਼ਾਮਲ ਸਨ, ਉਨ੍ਹਾਂ ਦਾ ਵੀ ਧੰਨਵਾਦ ਕੀਤਾ| ਉਨ੍ਹਾਂ ਆਪਣੇ ਭਾਸ਼ਣ ਵਿੱਚ ਬੋਲਦਿਆਂ ਕਿਹਾ ਕਿ ਜਿਵੇਂ ਹੀ ਰਾਜ ਦਾ ਮਾਹੌਲ ਸੁਖਾਵਾਂ ਹੋਵੇਗਾ ਬੋਰਡ ਦੇ ਕੰਮਾਂ ਵਿੱਚ ਬਿਹਤਰੀ ਲਿਆਂਦੀ ਜਾਵੇਗੀ|
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ, deputy ਸਕੱਤਰ ਸਾਹਿਬਾਨ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ| ਕੋਵਿਡ-19 ਦੀ ਹਦਾਇਤਾਂ ਦਾ ਪਾਲਣ ਕਰਦਿਆਂ ਇਹ ਸਮਾਗਮ ਬਿਲਕੁਲ ਸਾਦੇ ਢੰਗ ਨਾਲ ਆਯੋਜਨ ਕੀਤਾ ਗਿਆ|