← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 17 ਅਗਸਤ 2020: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 4 ਵਿਅਕਤੀ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 4 ਮੁਕੱਦਮੇ ਦਰਜ਼ ਰਜਿਸਟਰ ਕੀਤੇ ਹਨ। ਗਿ੍ਰਫਤਾਰ ਲੋਕਾਂ ਪਾਸੋੋਂ 94 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਮੱਲ ਸਿੰਘ ਵਾਸੀ ਝੰਡਾਂ ਕਲਾਂ, ਸੱਜਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਪੀਰਾਂਵਾਲੀ ਹਾਲ ਫਰਮਾਈ ਜਿਲਾ ਸਿਰਸਾ (ਹਰਿਆਣਾ) ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਸੁੱਖਾ ਨੂੰ ਕਾਬੂ ਕਰਕੇ 70 ਬੋੋਤਲਾਂ ਸ਼ਰਾਬ ਬਰਾਮਦ ਕੀਤੀ ਹੈ ਜਦੋਕਿ ਸੱਜਣ ਸਿੰਘ ਦੀ ਗਿ੍ਰਫਤਾਰੀ ਬਾਕੀ ਹੈ।ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਕਸ਼ਮੀਰ ਸਿੰਘ ਪੁੱਤਰ ਮਾਘ ਸਿੰਘ ਵਾਸੀ ਲੱਖੀਵਾਲ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਾਜੂ ਸਿੰਘ ਪੁੱਤਰ ਛੋੋਟਾ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਪਾਸੋੋ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਾਇਆ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਅਮਰਜੀਤ ਸਿੰਘ ਉਰਫ ਬਿੱਲੂ ਪੁੱਤਰ ਬੀਰ ਸਿੰਘ ਵਾਸੀ ਕੋੋਰਵਾਲਾ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਹੈ।
Total Responses : 265