ਜਿਲ੍ਹਾ ਲੁਧਿਆਣਾ ਦੇ ਸਮੂਹ ਹਲਕਿਆਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ੍ਰ ਯਾਦਵਿੰਦਰ ਸਿੰਘ ਜੰਡਿਆਲੀ
ਜ਼ਿਲ੍ਹੇ ਦੇ ਸਾਰੇ ਪਿੰਡਾਂ ਦਾ ਵਿਕਾਸ ਬਿਨ੍ਹਾਂ ਵਿਤਕਰੇ ਕੀਤਾ ਜਾ ਰਿਹਾ
ਲੁਧਿਆਣਾ, 19 ਅਗਸਤ 2020: ਪੰਜਾਬ ਸਰਕਾਰ ਵੱਲੋਂ ਜਿਲ੍ਹਾ ਲੁਧਿਆਣਾ ਦੇ ਸਮੂਹ ਹਲਕਿਆਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦਾ ਵਿਕਾਸ ਬਿਨ੍ਹਾਂ ਵਿਤਕਰੇ ਦੇ ਕੀਤਾ ਜਾ ਰਿਹਾ ਹੈ। ਇਸ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰੀ ਯਾਦਵਿੰਦਰ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ।
ਉਨ੍ਹਾਂ ਕਿਹਾ ਕਿ 14ਵੇਂ ਵਿੱਤ ਕਮਿਸ਼ਨ ਤਹਿਤ ਜਿਲ੍ਹਾ ਲੁਧਿਆਣਾ ਨੂੰ ਲੱਗਭਗ 87 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ ਜੋ ਕਿ ਸਮੂਹ ਗ੍ਰਾਮ ਪੰਚਾਇਤਾਂ ਨੂੰ ਵੰਡੀ ਜਾ ਚੁੱਕੀ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਕੰਮ ਜੋਰ੍ਰਸ਼ੋਰ ਨਾਲ ਚੱਲ ਰਿਹਾ ਹੈ। ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਸੂਬਾ ਸਰਕਾਰ ਵੱਲੋਂ 15ਵੇਂ ਵਿੱਤ ਕਮਿਸ਼ਨ ਤਹਿਤ ਜਿਲ੍ਹਾ ਲੁਧਿਆਣਾ ਨੂੰ ਲਗਭਗ 57 ਕਰੋੜ ਰੁਪਏ ਦੀ ਹੋਰ ਰਾਸ਼ੀ ਜੋ ਜਲਦ ਹੀ ਸਮੂਹਿਕ ਪੰਚਾਇਤਾਂ ਨੂੰ ਵੰਡੀ ਜਾਵੇਗੀ।
ਉਨ੍ਹਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਆਪਣੇ ਸਾਰੇ ਵਾਅਦੇ ਪੂਰੇ ਕਰਨਗੇ ਅਤੇ ਪੰਜਾਬ ਸਰਕਾਰ ਦੇ ਬਾਕੀ ਰਹਿੰਦੇ ਸਮੇਂ ਵਿੱਚ ਪਿੰਡਾਂ ਦੇ ਬਾਕੀ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਕੇ ਫਿਰ ਬਹੁਮਤ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ। ਉਨ੍ਹਾਂ ਨੇ ਕਰੋੜਾਂ ਦੀ ਰਾਸ਼ੀ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕੋਟਨ੍ਰਕੋਟ ਧੰਨਵਾਦ ਕੀਤਾ। ਉਨ੍ਹਾਂ ਨੇ ਜ਼ਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਤਨਦੇਹੀ ਨਾਲ ਜਾਰੀ ਕੀਤੀ ਜਾ ਰਹੀ ਗ੍ਰਾਂਟ ਨੂੰ ਖਰਚ ਕਰਨ ਲਈ ਜੁੱਟ ਜਾਣ ਲਈ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦੀ ਵਾਇਸ ਚੇਅਰਮੈਨ ਸ੍ਰੀਮਤੀ ਪਰਮਜੀਤ ਕੌਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਮਨਦੀਪ ਸਿੰਘ (ਰਿੱਕੀ), ਸ੍ਰੀ ਪਰਮਜੀਤ ਸਿੰਘ ਘਵੱਦੀ, ਸ੍ਰੀ ਕੁਲਦੀਪ ਸਿੰਘ ਬੱਦੋਵਾਲ, ਸ੍ਰੀ ਬਲਵੀਰ ਸਿੰਘ ਬਾੜੇਵਾਲ, ਸ੍ਰੀ ਹਰਜਿੰਦਰ ਸਿੰਘ ਇਕੋਲਾਹਾ, ਸ੍ਰੀ ਹਰਪਾਲ ਸਿੰਘ ਘੁੰਗਰਾਲੀ, ਸ੍ਰੀ ਸਤਨਾਮ ਸਿੰਘ ਸੋਨੀ ਚੇਅਰਮੈਨ ਪੰਚਾਇਤ ਸੰਮਤੀ ਖੰਨਾ, ਸ੍ਰੀ ਬਲਵੀਰ ਸਿੰਘ ਚੇਅਰਮੈਨ ਪੰਚਾਇਤ ਸੰਮਤੀ ਲੁਧਿਆਣਾ -2 ਹਾਜ਼ਰ ਸਨ।