ਅਸ਼ੋਕ ਵਰਮਾ
- ਜ਼ਿਲ੍ਹੇ ਅੰਦਰ ਹੁਣ ਤੱਕ ਲਏ ਗਏ ਕੁੱਲ 29598 ਸੈਂਪਲ
ਬਠਿੰਡਾ, 20 ਅਗਸਤ 2020 - ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 29598 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁੱਲ 1601 ਪਾਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 796 ਕਰੋੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 612 ਕੇਸ ਐਕਟਿਵ ਹਨ ਤੇ 170 ਕੇਸ ਹੋਰ ਜ਼ਿਲ੍ਹਿਆ ਵਿੱਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਅੰਦਰ 23 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜ਼ੀਟਿਵ 8, ਨੈਗੇਟਿਵ 310 ਅਤੇ ਕੋਰੋਨਾ ਪ੍ਰਭਾਵਿਤ 49 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।