ਰਾਜਵੰਤ ਸਿੰਘ
- 11 ਮਰੀਜ਼ਾਂ ਨੂੰ ਮਿਲੀ ਛੁੱਟੀ, ਐਕਟਿਵ ਕੇਸ ਹੋਏ 213
ਸ੍ਰੀ ਮੁਕਤਸਰ ਸਾਹਿਬ, 21 ਅਗਸਤ 2020-ਸ੍ਰੀ ਮੁਕਤਸਰ ਸਾਹਿਬ ’ਚ ਅੱਜ ਫ਼ਿਰ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ 24 ਨਵੇਂ ਆਏ ਮਾਮਲਿਆਂ ਵਿੱਚੋਂ 4 ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ 6 ਕੇਸ ਮਲੋਟ, 2 ਕੇਸ ਗਿੱਦੜਬਾਹਾ, 1 ਕੇਸ ਪਿੰਡ ਮਹਿਣਾ, 1 ਕੇਸ ਪਿੰਡ ਬਾਦਲ, 1 ਕੇਸ ਪਿੰਡ ਖੁੰਡੇ ਹਲਾਲ, 1 ਕੇਸ ਪਿੰਡ ਲੱਖੇਵਾਲੀ, 1 ਕੇਸ ਪਿੰਡ ਦੋਦਾ, 2 ਕੇਸ ਪਿੰਡ ਕੋਟਭਾਈ, 1 ਕੇਸ ਪਿੰਡ ਤੱਪਾ ਖ਼ੇੜਾ ਅਤੇ 4 ਕੇਸ ਪਿੰਡ ਮਰਾੜ ਕਲਾਂ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 11 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਸਰਜਨ ਨੇ ਦੱਸਿਆ ਕਿ ਜਾਂਚ ਲਈ ਭੇਜੇ ਗਏ ਨਮੂਨਿਆਂ ਵਿੱਚੋਂ ਅੱਜ 234 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1360 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 331 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ 553 ਹੋ ਗਿਆ ਹੈ, ਜਿਸ ਵਿੱਚੋਂ 335 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 213 ਕੇਸ ਐਕਟਿਵ ਚੱਲ ਰਹੇ ਹਨ।