56 ਮਰੀਜ਼ ਹੋਏ ਠੀਕ ਅਤੇ 3 ਦੀ ਹੋਈ ਮੌਤ
ਐਸ.ਏ.ਐਸ.ਨਗਰ, 22 ਅਗਸਤ 2020: ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 144 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਅਤੇ 56 ਮਰੀਜ਼ ਠੀਕ ਹੋਏ ਹਨ ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 53 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 35, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 28 ਕੇਸ, ਜੀਰਕਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 9, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਬਨੂੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ ਸ਼ਾਮਲ ਹੈ।
ਅੱਜ 56 ਮਰੀਜ਼ ਠੀਕ ਹੋ ਗਏ ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ। ਜਿਹਨਾਂ ਵਿਚ ਬਡਮਾਜਰਾ ਤੋਂ 64 ਸਾਲਾ ਪੁਰਸ਼ ਦੀ ਮੈਕਸ ਮੋਹਾਲੀ ਵਿਖੇ ਮੌਤ ਹੋ ਗਈ ਜਦਕਿ ਡੇਰਾਬੱਸੀ ਤੋਂ 70 ਸਾਲਾ ਮਹਿਲਾ ਦੀ ਜੀਐਮਸੀਐਚ ਪਟਿਆਲਾ ਵਿਖੇ ਅਤੇ ਭਬਾਤ ਤੋਂ 80 ਸਾਲਾ ਪੁਰਸ਼ ਦੀ ਕਮਾਂਡ ਹਸਪਤਾਲ ਵਿਖੇ ਮੌਤ ਹੋ ਗਈ। ਇਹ ਮਰੀਜ਼ ਸਹਿ-ਬਿਮਾਰੀਆਂ ਤੋਂ ਪੀੜਤ ਸਨ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ ਕੀਤੇ ਗਏ ਕੁੱਲ ਕੇਸਾਂ ਦੀ ਗਿਣਤੀ 2561 ਹੋ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 1201, ਠੀਕ ਹੋਏ ਮਰੀਜਾਂ ਦੀ ਗਿਣਤੀ 1311 ਹੈ ਅਤੇ 49 ਮਰੀਜਾਂ ਦੀ ਮੌਤ ਹੋ ਚੁੱਕੀ ਹੈ।