ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 24 ਅਗਸਤ 2020 - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਟੈਸਟਾਂ ਦੀਆਂ ਹਦਾਇਤਾਂ ਤੋਂ ਬਾਅਦ ਅੱਜ ਸਥਾਨਕ ਬਾਬਾ ਕਾਸ਼ੀ ਪ੍ਰਸ਼ਾਦ ਸ਼ਿਵ ਮੰਦਿਰ ਵਿਖੇ ਸਵੱਛ ਅਭਿਆਨ ਵੱਲੋਂ ਲੋਕਾਂ ਦੇ ਕੋਰੋਨਾ ਟੈਸਟ ਕਰਵਾਏ ਗਏ। ਡਿਪਟੀ ਕਮਿਸ਼ਨਰ ਐਮਕੇ ਅਰਾਵਿੰਦ ਕੁਮਾਰ ਦੀਆਂ ਹਦਾਇਤਾਂ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਮੌਕੇ ’ਤੇ ਮੌਜੂਦ ਐਸਡੀਐਮ ਵੀਰਪਾਲ ਕੌਰ ਦੀ ਦੇਖ ਰੇਖ ਹੇਠ ਮੰਦਿਰ ਵਿਖੇ ਹੋਏ ਪ੍ਰੋਗਰਾਮ ਦੌਰਾਨ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼ਹਿਰ ਵਾਸੀਆਂ ਦੇ ਕੋਰੋਨਾ ਟੈਸਟ ਮੈਡੀਕਲ ਟੀਮ ਵੱਲੋਂ ਲਏ ਗਏ। ਇਸ ਮੌਕੇ ਐਸਡੀਐਮ ਵੀਰਪਾਲ ਕੌਰ ਨੇ ਕਿਹਾ ਕਿ ਕੋਵਿਡ-19 ਦਾ ਖ਼ਤਰਾ ਖੇਤਰ ਅੰਦਰ ਵੱਧ ਰਿਹਾ ਹੈ, ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਕੋਰੋਨਾ ਟੈਸਟ ਜਰੂਰ ਕਰਵਾਈਏ। ਐਸਡੀਐਮ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਤੋਂ ਡਰਨ ਦੀ ਲੋੜ ਨਹੀਂ, ਟੈਸਟ ਕਰਵਾਕੇ ਸਮੇਂ ਸਿਰ ਜੇਕਰ ਇਲਾਜ ਹੁੰਦਾ ਹੈ ਤਾਂ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਇਸ ਮੌਕੇ ਮੰਦਿਰ ਕਮੇਟੀ ਪਿਆਰਾ ਲਾਲ ਗਰਗ, ਦੀਪਕ ਗਰਗ, ਮੰਗਤ ਸ਼ਰਮਾ, ਜਗਦੀਸ਼ ਵੀ ਹਾਜ਼ਰ ਸਨ।