106 ਮਰੀਜ਼ ਹੋਏ ਠੀਕ ਅਤੇ 5 ਦੀ ਹੋਈ ਮੌਤ
ਐਸ.ਏ.ਐਸ.ਨਗਰ, 24 ਅਗਸਤ 2020: ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 117 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਅਤੇ 106 ਮਰੀਜ਼ ਠੀਕ ਹੋਏ ਹਨ ਜਦਕਿ 5 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 40 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 30, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਜੀਰਕਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 13, ਬਲਾਕ ਬੂਥਗੜ੍ਹ, ਜਿਸ ਵਿਚ ਕੁਰਾਲੀ ਵੀ ਸ਼ਾਮਲ ਹੈ, ਦੇ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਬਨੂੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 15 ਕੇਸ ਅਤੇ ਲਾਲੜੂ ਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ ਸ਼ਾਮਲ ਹਨ।
ਅੱਜ 106 ਮਰੀਜ਼ ਠੀਕ ਹੋ ਗਏ ਜਦਕਿ 5 ਮਰੀਜ਼ਾਂ ਦੀ ਮੌਤ ਹੋ ਗਈ। ਜਿਹਨਾਂ ਵਿਚ ਡੇਰਾਬੱਸੀ ਤੋਂ 56 ਸਾਲਾ ਪੁਰਸ਼ (ਸ਼ੂਗਰ ਤੇ ਹਾਈਪਰਟੈਂਸ਼ਨ), ਸੈਕਟਰ 68 ਤੋਂ 34 ਸਾਲਾ ਪੁਰਸ਼, ਮੌਲੀ ਬੈਦਵਾਨ ਤੋਂ 70 ਸਾਲਾ ਮਹਿਲਾ (ਓਬੈਸਟੀ), ਮਟੌਰ ਤੋਂ 30 ਸਾਲਾ ਪੁਰਸ਼ (ਕੈਂਸਰ), ਬਲਟਾਣਾ ਤੋਂ 65 ਸਾਲਾ ਪੁਰਸ਼ ਸ਼ਾਮਲ ਹੈ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ ਕੀਤੇ ਗਏ ਕੁੱਲ ਕੇਸਾਂ ਦੀ ਗਿਣਤੀ 2819 ਹੋ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 1247, ਠੀਕ ਹੋਏ ਮਰੀਜਾਂ ਦੀ ਗਿਣਤੀ 1515 ਹੈ ਅਤੇ 57 ਮਰੀਜਾਂ ਦੀ ਮੌਤ ਹੋ ਚੁੱਕੀ ਹੈ