ਰਾਜਵੰਤ ਸਿੰਘ
- 15 ਮਰੀਜ਼ਾਂ ਨੂੰ ਮਿਲੀ ਛੁੱਟੀ, ਐਕਟਿਵ ਕੇਸ ਹੋਏ 287
ਸ੍ਰੀ ਮੁਕਤਸਰ ਸਾਹਿਬ, 25 ਅਗਸਤ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ ਫ਼ਿਰ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਨਵੇਂ ਆਏ 11 ਮਾਮਲਿਆਂ ਵਿੱਚੋਂ 4 ਕੇਸ ਸ੍ਰੀ ਮੁਕਤਸਰ ਸਾਹਿਬ, 5 ਕੇਸ ਮਲੋਟ, 1 ਕੇਸ ਗਿੱਦੜਬਾਹਾ ਅਤੇ 1 ਕੇਸ ਪਿੰਡ ਗੁਰੂਸਰ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 15 ਮਰੀਜ਼ਾਂ ਨੂੰ ਛੁੱਟੀ ਵੀ ਦਿੱਤੀ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 76 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1734 ਸੈਂਪਲ ਬਕਾਇਆ ਹਨ। ਅੱਜ 549 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ 698 ਹੋ ਗਿਆ ਹੈ, ਜਿਸ ਵਿੱਚੋਂ 405 ਮਰੀਜ਼ਾਂ ਨੂੰ ਛੁੱਟੀ ਮਿਲ ਚੁੱਕੀ ਹੈ, ਜਦੋਂਕਿ ਹੁਣ 287 ਕੇਸ ਐਕਟਿਵ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ 6 ਮੌਤਾਂ ਵੀ ਹੋ ਚੁੱਕੀਆਂ ਹਨ।