ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 27 ਅਗਸਤ 2020: ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ•ੇ 'ਚ ਵਧ ਰਹੀ ਕੋਰੋਨਾ ਮਹਾਂਮਾਰੀ 'ਤੇ ਚਿੰਤਾ ਪ੍ਰਗਟਾਉਂਦਿਆਂ ਜ਼ਿਲ•ਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।। ਉਨ•ਾਂ ਕਿਹਾ ਕਿ ਪਹਿਲਾਂ ਸਾਡੇ ਜ਼ਿਲ•ੇ 'ਚ ਰੋਜ਼ਾਨਾ ਔਸਤਨ 50 ਮਰੀਜ਼ ਹੀ ਆਉਂਦੇ ਸਨ ਪਰ ਹੁਣ ਇਹ ਗਿਣਤੀ ਔਸਤ ਦੇ ਹਿਸਾਬ ਨਾਲ 65 ਮਰੀਜ਼ ਰੋਜ਼ਾਨਾ ਹੋਈ ਹੈ।। 24 ਅਗਸਤ ਨੂੰ ਇੱਕੋ ਦਿਨ 100 ਤੋਂ ਵੱਧ ਕੋਰੋਨਾ ਪਾਜ਼ੀਟਵ ਕੇਸ ਵੀ ਜ਼ਿਲ•ੇ ਵਿਚ ਆਏ ਹਨ, ਜੋ ਕਿ ਖ਼ਤਰੇ ਦੀ ਘੰਟੀ ਹੈ। ਉਨ•ਾਂ ਕਿਹਾ ਕਿ ਇਸ ਲਗਾਤਾਰ ਹੋ ਰਹੇ ਵਾਧੇ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਲੋਕ ਸਰਕਾਰ ਵੱਲੋਂ ਲਗਾਏ ਗਏ ਜ਼ਾਬਤੇ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਡਾ. ਹਿਮਾਂਸ਼ੂ ਨੇ ਦੱਸਿਆ ਕਿ ਇਸ ਵੇਲੇ ਸ਼ਹਿਰ ਵਿਚ 6 ਮਾਈਕਰੋ ਕੰਟੇਨਮੈਂਟ ਜੋਨ ਐਲਾਨੇ ਜਾ ਚੁੱਕੇ ਹਨ, ਜਿੱਥੇ ਕਿ ਲਗਾਤਾਰ 10 ਦਿਨ ਕਰਫ਼ਿਊ ਰਹੇਗਾ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਛੱਡ ਕੇ ਕਿਸੇ ਵੀ ਗਤੀਵਿਧੀ ਉਤੇ ਰੋਕ ਰਹੇਗੀ। ਉਨ•ਾਂ ਦੱਸਿਆ ਕਿ ਇਨ•ਾਂ ਇਲਾਕਿਆਂ ਵਿਚ ਬ੍ਰਹਮ ਨਗਰ, ਗੋਪਾਲ ਨਗਰ, ਜਵਾਹਰ ਨਗਰ, ਗਲੀ ਕੱਕਿਆਂ ਵਾਲੀ, ਸ਼ਿਮਲਾ ਮਾਰਕੀਟ ਅਤੇ ਕਟੜਾ ਬੱਘੀਆਂ ਆਦਿ ਸ਼ਾਮਿਲ ਹਨ।।ਉਨ•ਾਂ ਦੱਸਿਆ ਕਿ ਇਸ ਵੇਲੇ ਸਰਕਾਰ ਵੱਲੋਂ ਸਨਿੱਚਰਵਾਰ ਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ, ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਗਿਆ ਹੈ।। ਇਸ ਵਿਚ ਡਾਕਟਰੀ ਸਹਾਇਤਾ, ਮੁਸਾਫ਼ਰਾਂ ਅਤੇ ਵਸਤੂਆਂ ਦੀ ਗਤੀਵਿਧੀਆਂ ਆਦਿ ਦੀ ਆਗਿਆ ਹੈ, ਪਰ ਗੈਰ ਜ਼ਰੂਰੀ ਗਤੀਵਿਧੀਆਂ ਉਤੇ ਪੂਰੀ ਤਰਾਂ ਰੋਕ ਰਹੇਗੀ।। ਇਸੇ ਤਰਾਂ ਰੋਜ਼ਾਨਾ 50 ਫ਼ੀਸਦੀ ਦੁਕਾਨਾਂ ਹੀ ਖੋਲੀਆਂ ਜਾ ਰਹੀਆਂ ਹਨ।। ਚਾਰ ਪਹੀਆ ਵਾਹਨਾਂ ਉਤੇ ਤਿੰਨ ਸਵਾਰੀਆਂ ਅਤੇ ਬੱਸਾਂ 50 ਫ਼ੀਸਦੀ ਸੀਟਾਂ ਨਾਲ ਹੀ ਚੱਲ ਸਕਦੀਆਂ ਹਨ। ਇਸੇ ਤਰਾਂ ਸਰਕਾਰੀ ਤੇ ਨਿੱਜੀ ਦਫ਼ਤਰ 50 ਫ਼ੀਸਦੀ ਸਟਾਫ਼ ਨਾਲ ਚਲਾਉਣ ਦੇ ਹੁਕਮ ਹਨ।