ਬਠਿੰਡਾ, 27 ਅਗਸਤ 2020: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਡਲ ਕੈਰੀਅਰ ਸੈਂਟਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਠਿੰਡਾ ਵਲੋਂ ਕੋਵਿਡ-19 ਦੇ ਦੌਰਾਨ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦਿਵਾਉਣ ਲਈ ਸੂਬਾ ਤੇ ਕੇਂਦਰ ਸਰਕਾਰ ਦੇ ਵਿਭਾਗਾਂ ਵਲੋਂ ਕਈ ਤਰਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਦੇ ਸਬੰਧ ਵਿਚ ਕੁਝ ਦਿਨ ਪਹਿਲਾਂ ਆਨਲਾਇਨ ਵੈਬੀਨਾਰ ਦੁਆਰਾ ਪ੍ਰਾਰਥੀਆਂ ਨੂੰ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਸੰਖਿਆ ਦੀ ਤੁਲਨਾ ਵਿਚ ਰੁਜ਼ਗਾਰ ਦੇ ਮੌਕੇ ਘੱਟ ਹਨ। ਅਜਿਹੇ ਸਮੇਂ ਵਿਚ ਸਵੈ ਰੁਜ਼ਗਾਰ ਅਪਣਾ ਕੇ ਵੀ ਬੇਰੁਜ਼ਗਾਰੀ ਨੂੰ ਠੱਲ ਪਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਡੇਅਰੀ ਵਿਭਾਗ ਵਲੋਂ ਸਵੈ-ਰੋਜ਼ਗਾਰ ਸਕੀਮ ਅਧੀਨ ਬੇਰੁਜ਼ਗਾਰ ਪੇਂਡੂ ਨੌਜਵਾਨਾਂ ਨੂੰ 2 ਤੋਂ 10 ਪਸ਼ੂਆਂ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ। ਸਵੈ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਵਿਅਕਤੀ ਦੀ ਉਮਰ 18 ਤੋਂ 50 ਸਾਲ ਹੋਵੇ, ਪ੍ਰਾਰਥੀ ਘੱਟੋਂ-ਘੱਟ ਪੰਜਵੀਂ ਪਾਸ ਹੋਵੇ, ਹਰੇ ਚਾਰੇ ਦੀ ਬਿਜਾਈ ਵਾਸਤੇ ਇੱਕ ਤੋਂ ਦੋ ਏਕੜ ਜ਼ਮੀਨ ਹੋਵੇ।
ਉਨਾਂ ਹੋਰ ਦੱਸਿਆ ਕਿ ਚਾਲੂ ਵਿੱਤੀ ਸਾਲ ਵਿੱਚ ਕੇਂਦਰ ਤੇ ਰਾਜ ਸਰਕਾਰ ਵਲੋਂ 4 ਫ਼ੀਸਦੀ ਸਲਾਨਾ ਵਿਆਜ਼ ਤੇ ਖੇਤੀਬਾੜੀ ਲਿਮਟ ਦੀ ਤਰਜ਼ੀਹ ਤੇ ਡੇਅਰੀ ਫਾਰਮਰਾਂ ਲਈ ਵੀ ਦੋ ਲੱਖ ਤੱਕ ਦੀ ਕਿਸਾਨ ਕ੍ਰੈਡਿਟ ਕਾਰਡ ਲਿਮਟ ਡੇਅਰੀ/ਪਸ਼ੂ ਪਾਲਣ ਲਈ ਦਿੱਤੀ ਜਾ ਰਹੀ ਹੈ, ਜਿਸ ਲਈ ਕਿਸਾਨ ਨੇ ਕੋਈ ਖੇਤੀਬਾੜੀ ਲਿਮਟ ਨਾ ਲਈ ਹੋਵੇ ਤੇ ਕਿਸੇ ਬੈਂਕ ਦਾ ਡਿਫਾਲਟਰ ਨਾ ਹੋਵੇ। ਇਸ ਤੋਂ ਇਲਾਵਾ ਹੋਰ ਵੀ ਕਾਫ਼ੀ ਸਕੀਮਾਂ ਡੇਅਰੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਹਨ।
ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਾਗਰ ਜਨਰੇਸ਼ਨ ਤੇ ਟੇ੍ਰਨਿੰਗ ਦਫ਼ਤਰ ਬਠਿੰਡਾ ਸ਼੍ਰੀ ਰਾਮੇਸ਼ ਚੰਦਰ ਖੁੱਲਰ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਦੇ ਕਿੱਤੇ ਅਪਣਾਉਣ ਦੇ ਇੱਛੁਕ ਬੇਰੋਜ਼ਗਾਰ ਨੌਜਵਾਨ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਦੇ ਦਫ਼ਤਰ ਬਠਿੰਡਾ ਵਿਖੇ ਜਾਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ ਸੰਪਰਕ ਕਰ ਸਕਦੇ ਹਨ।