← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 27 ਅਗਸਤ 2020-ਡੀ.ਸੁਡਰਵਿਲੀ ਐਸ.ਐਸ.ਪੀ ਵੱਲੋਂ ਅੱਜ 11 ਇੰਟਰ ਸਟੇਟ ਨਾਕਿਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਨਾਕਿਆਂ ’ਤੇ ਪੰਜਾਬ ਤੋਂ ਅੰਦਰ ਬਾਹਰ ਜਾਣ ਲੱਗਿਆ ਪੂਰੀ ਸਖਤੀ ਨਾਲ ਚੈਕਿੰਗ ਕੀਤੀ ਜਾਵੇ, ਵਹੀਕਲਾਂ ਦੇ ਕਾਗਜਾਤ ਚੈੱਕ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਨਿਯਮਾਂ ਅਨੁਸਾਰ ਚਾਰ ਪਹੀਆ ਵਾਹਨ ਵਿੱਚ ਡਰਾਇਵਰ ਸਮੇਤ 3 ਵਿਅਕਤੀ ਸਵਾਰ ਹੋਣੇ ਚਾਹੀਦੇ ਹਨ ਅਤੇ ਪੰਜਾਬ ਅੰਦਰ ਆਉਣ ਵਾਲੇ ਵਿਅਕਤੀਆਂ ਦੇ ਮੋਬਾਇਲ ਤੇ ਕੋਵਾ ਐਪ ਰਾਹੀ ਈ-ਰਜਿਸਟਰੇਸ਼ਨ ਜਰੂਰ ਕੀਤੀ ਹੋਵੇ। ਐਸ.ਐਸ.ਪੀ ਨੇ ਕਿਹਾ ਕਿ ਨਾਕਿਆਂ ’ਤੇ ਤਾਇਨਾਤ ਪੁੁਲਸ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਵਾਸਤੇ ਸੇਨੈਟਾਇਜ਼ਰ, ਮਾਸਕ ਅਤੇ ਐਨਰਜੀ ਬੂਸਟਰ ਦਵਾਈਆਂ ਹਰ ਹਫਤੇ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਨਾਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਸਿਹਤ ਵਿਭਾਗ ਦੀ ਟੀਮ ਨਾਲ ਮਿਲ ਕੇ ਮੈਡੀਕਲ ਚੈੱਕ ਐਪ ਵੀ ਕਰਵਾਇਆ ਜਾ ਰਿਹਾ ਹੈ। ਉਨਾਂ੍ਹ ਪੁਲਸ ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ ਚੈਕਿੰਗ ਦੌਰਾਨ ਦੂਸਰਿਆ ਤੋਂ 2 ਮੀਟਰ ਦੀ ਸਰੀਰਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਸੈਨੇਟਾਇਜ਼ਰ ਨਾਲ ਸਾਫ ਜਰੂਰ ਕੀਤਾ ਜਾਵੇ। ਇਸ ਮੌਕੇ ਭੁਪਿੰਦਰ ਸਿੰਘ ਡੀ.ਐਸ.ਪੀ ਮਲੋਟ ਵੀ ਹਾਜ਼ਰ ਸਨ।
Total Responses : 265