ਅਸ਼ੋਕ ਵਰਮਾ
ਮਾਨਸਾ, 27 ਅਗਸਤ 2020: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 10 ਮੁਲਜਮ ਗਿ੍ਰਫਤਾਰ ਕਰਕੇ ਉਹਨਾਂ ਵਿਰੁੱਧ 7 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਰਫਤਾਰ ਮੁਲਜਮਾਂ ਪਾਸੋੋਂ 200 ਨਸ਼ੀਲੀਆਂ ਗੋੋਲੀਆਂ, 400 ਲੀਟਰ ਲਾਹਣ ਅਤੇ 134 ਬੋਤਲਾਂ ਸ਼ਰਾਬ ਸਮੇਤ ਸਵਿੱਫਟ ਕਾਰ ਦੀ ਬਰਾਮਦਗੀ ਕੀਤੀ ਗਈ ਹੈ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੰਗੂ ਸਿੰਘ ਪੁੱਤਰ ਬੀਰਾ ਸਿੰਘ ਅਤੇ ਹਰਜੀਵਨ ਸਿੰਘ ਪੁੱਤਰ ਰਾਮ ਸਿੰਘ ਵਾਸੀਆਨ ਹੀਰੋਖੁਰਦ ਨੂੰ ਕਾਬੂ ਕਰਕੇ 200 ਨਸ਼ੀਲੀਆਂ ਗੋੋਲੀਆਂ ਮਾਰਕਾ ਕਲੋਵੀਡੋੋਲ ਬਰਾਮਦ ਹੋਣ ਤੇ ਦੋਨਾਂ ਮੁਲਜਿਮਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਸੇ ਤਰਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਮਨਦੀਪ ਉਰਫ ਕਾਲਾ ਪੁੱਤਰ ਓਮ ਪ੍ਰਕਾਸ਼, ਰਾਜੇਸ਼ ਕੁਮਾਰ ਪੁੱਤਰ ਰਾਜ ਕੁਮਾਰ ਅਤੇ ਹਰਿੰਦਰ ਸਿੰਘ ਉਰਫ ਰਿੰਕੂ ਪੁੱਤਰ ਗੁਰਦਰਸ਼ਨ ਸਿੰਘ ਵਾਸੀਆਨ ਮਾਨਸਾ ਨੂੰ ਸਵਿੱਫਟ ਕਾਰ ਸਮੇਤ ਕਾਬੂ ਕਰਕੇ 120 ਬੋਤਲਾਂ (60 ਬੋਤਲਾਂ ਮਾਰਕਾ ਜੁਗਨੀ ਸੌੌਂਫੀ +60 ਬੋਤਲਾਂ ਮਾਰਕਾ ਮਾਲਟਾ) ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦਗੀ ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਸੁਖਦਰਸ਼ਨ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਬੋੋੜਾਵਾਲ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਬਰਾਮਦ ਕੀਤੀ। ਥਾਣਾ ਬੋਹਾ ਦੀ ਹੀ ਪੁਲਿਸ ਪਾਰਟੀ ਨੇ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਲਾਲ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਦੀਪ ਸਿੰਘ ਪੁੱਤਰ ਮਾਲਾ ਸਿੰਘ ਵਾਸੀ ਆਹਲੂਪੁਰ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 250 ਲੀਟਰ ਲਾਹਣ ਬਰਾਮਦ ਕੀਤੀ ਹੈ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਮੇਲ ਸਿੰਘ ਉਰਫ ਸੀਪਾ ਪੁੱਤਰ ਭੋਲਾ ਸਿੰਘ ਵਾਸੀ ਬਾਜੇਵਾਲਾ ਵਿਰੁੱਧ ਥਾਣਾ ਜੌੜਕੀਆਂ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੂਟਾ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਖੀਵਾ ਮੀਹਾਂ ਸਿੰਘ ਵਾਲਾ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਹੈ।