ਡੀ.ਏ.ਵੀ ਸ.ਸ. ਸਕੂਲ ਤਖਤਗੜ੍ਹ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
ਹਰੀਸ਼ ਕਾਲੜਾ
ਨੂਰਪੁਰ ਬੇਦੀ, 27 ਅਗਸਤ 2020 :ਪੰਜਾਬ ਸਰਕਾਰ ਦੇ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵੱਲੋਂ ਸੂਬੇ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਨੂੰ ਪੁਲਿਸ ਅਤੇ ਫੌਜ ਵਿੱਚ ਭਰਤੀ ਹੋਣ ਲਈ ਮੁਫਤ ਫਿਜ਼ੀਕਲ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਦਾ ਉਦਘਾਟਨ 3 ਸਤੰਬਰ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰਿ ਕਰਨਗੇ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਲੜਕੇ ਲੜਕੀਆਂ ਇਸ ਸਬੰਧੀ ਆਪਣੀ ਰਜਿਸਟ੍ਰੇਸ਼ਨ ਸਬੰਧਤ ਸਕੂਲ ਵਿੱਚ ਕਰਵਾ ਸਕਦੇ ਹਨ ।ਉਨ੍ਹਾਂ ਦੱਸਿਆ ਕਿ ਨੌਜਵਾਨ ਲੜਕੇ ਲੜਕੀਆਂ ਨੂੰ ਟ੍ਰੇਨਿੰਗ ਦੇਣ ਲਈ ਮਾਹਿਰ ਕੋਚਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ।ਜਿਲ੍ਹਾ ਰੁਜ਼ਗਾਰ ਅਧਿਕਾਰੀ ਨੇ ਦੱਸਿਆ ਕਿ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਸਿੱਖਿਆ ਵਿਭਾਗ ਦੇ ਮਾਹਰ ਕੋਚ ਅਤੇ ਸਰੀਰਕ ਸਿੱਖਿਆ ਅਧਿਆਪਕ ਗੁਰਮੀਤ ਸਿੰਘ ਧਮਾਣਾ, ਗੁਰਨਾਮ ਸਿੰਘ ਅਬਿਆਣਾ, ਮਨਜੋਤ ਸਿੰਘ ਬਰਾਰੀ, ਨਰਿੰਦਰ ਕੌਰ ਧਮਾਣਾ ਰਚਨ ਕੌਰ ਮੱਸੇਵਾਲ ਅਤੇ ਪੁਸ਼ਪਾ ਦੇਵੀ ਸਾਖਪੁਰ ਦੀ ਡਿਊਟੀ ਲਗਾਈ ਗਈ ਹੈ ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਨੌਜਵਾਨਾਂ ਲਈ ਕੀਤੇ ਜਾ ਰਹੇ ਇਨ੍ਹਾਂ ਵਿਸ਼ੇਸ਼ ਉਪਰਾਲਿਆਂ ਦਾ ਯੋਗ ਲਾਭ ਉਠਾਉਣ।ਇਹ ਟ੍ਰੇਨਿੰਗ ਪ੍ਰਾਪਤ ਕਰਕੇ ਇਲਾਕੇ ਦੇ ਨੌਜਵਾਨ ਫ਼ੌਜ ਅਤੇ ਪੁਲਿਸ ਸਮੇਤ ਹੋਰ ਸੇਵਾਵਾਂ ਲਈ ਸਰੀਰਕ ਟੈਸਟਾਂ ਨੂੰ ਪਾਸ ਕਰਨ ਵਿੱਚ ਸਫਲਤਾ ਹਾਸਲ ਕਰਨਗੇ ।