41 ਮਰੀਜ਼ ਹੋਏ ਠੀਕ ਅਤੇ 1 ਦੀ ਹੋਈ ਮੌਤ
ਐਸ.ਏ.ਐਸ.ਨਗਰ, 27 ਅਗਸਤ 2020: ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 128 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਅਤੇ 41 ਮਰੀਜ਼ ਠੀਕ ਹੋਏ ਹਨ ਜਦਕਿ 1 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 29 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 22, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 36 ਕੇਸ, ਕੁਰਾਲੀ ਅਤੇ ਆਸ ਪਾਸ ਦੇ ਇਲਾਕਿਆਂ ਤੋਂ 10, ਬਨੂੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਅਤੇ ਲਾਲੜੂ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।
ਅੱਜ 41 ਮਰੀਜ਼ ਠੀਕ ਹੋ ਗਏ ਜਦਕਿ 1 ਮਰੀਜ਼ਾਂ ਦੀ ਮੌਤ ਹੋ ਗਈ। ਜੋ ਮੋਹਾਲੀ ਤੋਂ 63 ਸਾਲਾ ਮਹਿਲਾ ਸੀ ਜਿਸ ਨੂੰ ਸੜਕ ਦੁਰਘਟਨਾ ਕਾਰਨ ਮਾਇਓ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਵਾਇਆ ਗਿਆ ਸੀ ਉਸ ਨੂੰ ਕੋਵਿਡ ਪਾਜੇਟਿਵ ਪਾਇਆ ਗਿਆ ਸੀ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ ਕੀਤੇ ਗਏ ਕੁੱਲ ਕੇਸਾਂ ਦੀ ਗਿਣਤੀ 3165 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 1415, ਠੀਕ ਹੋਏ ਮਰੀਜਾਂ ਦੀ ਗਿਣਤੀ 1682 ਹੈ ਅਤੇ 68 ਮਰੀਜਾਂ ਦੀ ਮੌਤ ਹੋ ਚੁੱਕੀ ਹੈ।