ਰਾਜਵੰਤ ਸਿੰਘ
- ਦਫ਼ਤਰ ਦੇ ਤਿੰਨ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਗਿਆ ਹੈ ਫ਼ੈਸਲਾ
ਸ੍ਰੀ ਮੁਕਤਸਰ ਸਾਹਿਬ, 28 ਅਗਸਤ 2020 - ਜ਼ਿਲ੍ਹਾ ਕਚਹਿਰੀਆਂ ਤੋਂ ਬਾਅਦ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਕੋਰੋਨਾ ਦੀ ਮਾਰ ਦੇ ਚੱਲਦਿਆਂ ਨਗਰ ਕੌਂਸਲ ਨੂੰ 2 ਸਤੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਿਪਨ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਦੇ ਕੁੱਲ 48 ਮੁਲਾਜ਼ਮਾਂ ਦਾ ਕੋਰੋਨਾ ਟੈਸਟ ਹੋਇਆ ਸੀ, ਜਿੰਨ੍ਹਾਂ ਵਿੱਚੋਂ 37 ਮੁਲਾਜ਼ਮਾਂ ਦਾ ਅੱਜ ਅਤੇ 11 ਮੁਲਾਜ਼ਮਾਂ ਦਾ ਕੱਲ੍ਹ ਵਿਭਾਗ ਵੱਲੋਂ ਸੈਂਪਲ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ ਬੀਤੇ ਦਿਨੀਂ ਲਏ ਗਏ 11 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਸੀ, ਜਦੋਂਕਿ ਅੱਜ ਲਏ ਗਏ 37 ਸੈਂਪਲਾਂ ਵਿੱਚੋਂ ਦਫ਼ਤਰ ਦੇ ਤਿੰਨ ਮੁਲਾਜ਼ਮ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿੰਨ੍ਹਾਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਨੂੰ 2 ਸਿਤੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਬਲਿਕ ਡੀਿਗ ਬੰਦ ਰਹੇਗੀ ਤੇ ਜਿੰਨ੍ਹਾਂ ਮੁਲਾਜ਼ਮਾਂ ਦੀ ਅਜੇ ਸੈਂਪਿਗ ਬਾਕੀ ਹੈ, ਸਿਰਫ਼ ਉਹੀ ਦਫ਼ਤਰ ਵਿਖੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਫਤਰ ਨੂੰ ਹੁਣ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।