ਚੰਡੀਗੜ੍ਹ, 28 ਅਗਸਤ 2020 - ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਸੈਸ਼ਨ ਅਟੈਂਡ ਕਰਨ ਤੋਂ ਬਾਅਦ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਹਲਕਾ ਸੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਸਮਾਣਾ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਹਲਕਾ ਸੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਵਿਧਾਇਕ ਨੂੰ ਉਨ੍ਹਾਂ ਦੇ ਘਰ ਵਿੱਚ ਕੁਆਰੰਟਾਈਨ ਕੀਤਾ ਗਿਆ ਹੈ। ਸਿਵਲ ਸਰਜਨ ਪਟਿਆਲਾ ਡਾਕਟਰ ਮਲਹੋਤਰਾ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਟੈਸਟ ਚੰਡੀਗੜ੍ਹ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਵਿਧਾਨ ਸਭਾ ਦਾ ਸੈਸ਼ਨ ਅਟੈਂਡ ਕਰਨ ਤੋਂ ਬਾਅਦ 'ਚ ਪਾਜ਼ੀਟਿਵ ਆਈ ਹੈ।
ਇਸ ਤੋਂ ਬਿਨਾਂ ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਖਬਰ ਮਿਲੀ ਹੈ ਹੈ ਕਿ ਕੁਲਬੀਰ ਜ਼ੀਰਾ ਨੇ ਆਪਣੇ ਆਪਣੇ ਵਿਧਾਨ ਸਭਾ ਹਲਕੇ ਤੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਦੋ ਦਿਨਾਂ ਬਾਅਦ ਰਿਪੋਰਟ ਪਾਜ਼ੀਟਿਵ ਆਈ ਹੈ। ਪਰ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਅਟੈਂਡ ਕਰਨ ਤੋਂ ਪਹਿਲਾਂ ਫੌਰੀ ਤੌਰ 'ਤੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਵਿਧਾਨ ਸਭਾ ਦਾ ਸੈਸ਼ਨ ਅਟੈਂਡ ਕੀਤਾ ਸੀ।