ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 28 ਅਗਸਤ 2020 - ਸ਼ੁੱਕਰਵਾਰ ਦਾ ਦਿਨ ਨਾਗਰਿਕਾਂ ਲਈ ਰਾਹਤ ਭਰਿਆ ਰਿਹਾ ਕਿਉਂ ਜੋ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚੋਂ ਕੋਵਿਡ ਨਾਲ ਕੋਈ ਵੀ ਮੌਤ ਨਹੀਂ ਹੋਈ। ਇਸ ਦੇ ਨਾਲ ਹੀ 28 ਅਗਸਤ ਨੂੰ ਜ਼ਿਲ੍ਹੇ ਵਿਚ 93 ਮਰੀਜ਼ਾਂ ਨੇ ਕੋਵਿਡ ਨੂੰ ਮਾਤ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿਤੀ।
ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 149 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਿਹਨਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 63 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 35, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 26 ਕੇਸ, ਕੁਰਾਲੀ ਅਤੇ ਆਸ ਪਾਸ ਦੇ ਇਲਾਕਿਆਂ ਤੋਂ 1, ਬਨੂੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ ਸ਼ਾਮਲ ਹਨ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ ਕੀਤੇ ਗਏ ਕੁੱਲ ਕੇਸਾਂ ਦੀ ਗਿਣਤੀ 3314 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 1471, ਠੀਕ ਹੋਏ ਮਰੀਜ਼ਾਂ ਦੀ ਗਿਣਤੀ 1775 ਹੈ ਅਤੇ 68 ਮਰੀਜਾਂ ਦੀ ਮੌਤ ਹੋ ਚੁੱਕੀ ਹੈ।