← ਪਿਛੇ ਪਰਤੋ
ਚੰਡੀਗੜ੍ਹ, 28 ਅਗਸਤ 2020 - ਪੰਜਾਬ ਦੇ ਮੁੱਖ ਮੰਤਰੀ ਵਿਧਾਨ ਸਭਾ ਸੈਸ਼ਨ ਦੌਰਾਨ ਆਪਣੇ ਦੋ ਪਾਜ਼ੀਟਿਵ ਵਿਧਾਇਕਾਂ ਦੇ ਸੰਪਰਕ 'ਚ ਆਉਣ ਤੋਂ ਬਾਅਦ ਸੈਲਫ ਕੁਆਰੰਟੀਨ ਹੋ ਗਏ ਹਨ। ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਸੈਸ਼ਨ ਅਟੈਂਡ ਕਰਨ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਹਲਕਾ ਸੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਵਾਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਦਾ ਪਤਾ ਲੱਗਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਪ੍ਰੋਟੋਕਾਲ ਅਤੇ ਆਪਣੇ ਡਾਕਟਰਾਂ ਦੀ ਸਲਾਹ ਅਨੁਸਾਰ 7 ਦਿਨਾਂ ਲਈ ਕੁਆਰੰਟੀਨ ਹੋ ਗਏ ਹਨ।
Total Responses : 265