ਅਸ਼ੋਕ ਵਰਮਾ
ਬਠਿੰਡਾ, 29 ਅਗਸਤ 2020 - ਬਠਿੰਡਾ ਜ਼ਿਲ੍ਹੇ ’ਚ ਅੱਜ ਕੋਰੋਨਾ ਵਾਇਰਸ ਦੇ 108 ਨਵੇਂ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 33727 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁੱਲ 2409 ਪਾਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 1395 ਕੋਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 640 ਕੇਸ ਐਕਟਿਵ ਹਨ ਤੇ 344 ਕੇਸ ਹੋਰ ਜ਼ਿਲ੍ਹਿਆ ਵਿੱਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਅੰਦਰ 30 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜ਼ੀਟਿਵ 108, ਨੈਗੇਟਿਵ 750 ਤੇ ਕੋਰੋਨਾ ਪ੍ਰਭਾਵਿਤ 77 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।