ਐਸ.ਏ.ਐਸ. ਨਗਰ, 29 ਅਗਸਤ 2020: ਕੋਵਿਡ-19 ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਸਬੰਧੀ ਸਰਕਾਰ ਵਲੋਂ ਸਮੇਂ ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਗਿਰੀਸ਼ ਦਿਆਲਨ, ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ, ਐਸ.ਏ.ਐਸ. ਨਗਰ ਫੌਜ਼ਦਾਰੀ ਜਾਬਤਾ ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤਹਿਤ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਵਿਭਾਗੀ ਤੌਰ ‘ਤੇ ਨੋਡਲ ਅਧਿਕਾਰੀ ਨਾਮਜ਼ਦ ਕਰਨਗੇ ਅਤੇ ਇਹ ਨੋਡਲ ਅਧਿਕਾਰੀ ਆਪਣੇ ਦਫਤਰਾਂ ਵਿੱਚ ਸਮਾਜਕ ਦੂਰੀਆਂ, ਮਾਸਕ ਪਹਿਨਣ ਸਬੰਧੀ ਸਿਹਤ ਵਿਭਾਗ ਦੀ ਐਡਵਾਈਜ਼ਰੀ ਦੀ ਪਾਲਣਾ ਯਕੀਨੀ ਬਣਾਉਣਗੇ।
ਮੈਰਿਜ ਪੈਲਸਾਂ /ਹੋਟਲਾਂ/ ਰੈਸਟੋਰੈਂਟਾਂ/ ਕਮਿਊਨਿਟੀ ਸੈਂਟਰਾਂ ਵਿੱਚ ਜਦੋਂ ਵੀ ਕੋਈ ਵਿਆਹ ਸ਼ਾਦੀ ਜਾਂ ਹੋਰ ਸਮਾਗਮ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਦੇ ਮਾਲਕ/ਮੈਨੇਜਰ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਤੋਂ ਸਿਹਤ ਵਿਭਾਗ ਦੀ ਅਡਵਾਇਜ਼ਰੀ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ ਅਤੇ 30 ਵਿਅਕਤੀਆਂ ਤੋਂ ਵੱਧ ਦਾ ਇੱਕਨ ਨਹੀਂ ਕਰਨ ਦੇਣਗੇ।
ਜਿਲ੍ਹੇ ਵਿੱਚ ਸਥਿਤ ਸ਼ਾਪਿੰਗ ਮਾਲਾ ਦੇ ਮਾਲਕ/ਮੈਨੇਜਰ/ਦੁਕਾਨਦਾਰ ਖਰੀਦਦਾਰੀ ਕਰਨ ਲਈ ਆਉਣ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਅਡਵਾਇਜ਼ਰੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਇਸ ਨੂੰ ਲਾਗੂ ਕਰਵਾਉਣਗੇ।
ਇਸੇ ਤਰ੍ਹਾਂ ਜਿਲ੍ਹੇ ਵਿੱਚ ਸਥਿਤ ਮਾਰਕਿਟਾਂ ਦੇ ਪ੍ਰਧਾਨ ਸਾਰੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਅਡਵਾਇਜਰੀ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਇਸ ਤੋਂ ਇਲਾਵਾ, ਜਿਲ੍ਹੇ ਦੀਆ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ/ਹਾਊਸ ਬਿਲਡਿੰਗ ਸੁਸਾਇਟੀਜ਼/ਕਲੋਨੀਆਂ ਦੇ ਪ੍ਰਧਾਨ ਅਤੇ ਉਦਯੋਗਾਂ ਦੇ ਮਾਲਕ ਆਪਣੀਆਂ-ਆਪਣੀਆ ਫੈਕਟਰੀਆਂ ਵਿੱਚ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਅਡਵਾਇਜ਼ਰੀ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਜਿਲ੍ਹੇ ਵਿੱਚ ਕਿਸੇ ਵੀ ਘਰ ਵਿੱਚ ਵਿਆਹ-ਸ਼ਾਦੀ/ਮਰਗਦ ਆਦਿ ਦਾ ਕੋਈ ਸਮਾਗਮ ਦੇ ਸਬੰਧ ਵਿਚ ਸਬੰਧਤ ਘਰ ਦਾ ਮਾਲਕ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਅਡਵਾਇਜ਼ਰੀ ਦੀ ਪਾਲਣਾ ਕਰਨੀ ਯਕੀਨੀ ਬਣਾਵੇਗਾ ਅਤੇ ਪਿੰਡਾਂ ਦੀ ਪੰਚਾਇਤਾਂ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਇਸ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਇਸ ਤੋਂ ਇਲਾਵਾ, ਇਨ੍ਹਾਂ ਹੁਕਮਾਂ ਦੀ ਪਾਲਣਾ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ/ਪ੍ਰਾਈਵੇਟ ਵਿਭਾਗਾਂ/ਅਦਾਰਿਆਂ/ਉਦਯੋਗਾਂ ਦੇ ਮੁੱਖੀ/ਪੁਲਿਸ ਵਿਭਾਗ ਸਮੂਹ/ਉਪ ਮੰਡਲ ਮੈਜਿਸਟਰੇਟਜ਼ ਕਮਿਸ਼ਨਰ, ਨਗਰ ਨਿਗਮ/ਸਮੂਹ ਕਾਰਜਸਾਧਕ ਅਫਸਰ, ਮਿਉਂਸਪਲ ਕਮੇਟੀਆ/ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ/ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ/ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ/ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ/ਜਨਰਲ ਮੈਨੇਜਰ, ਉਦਯੋਗਿਕ ਕੇਂਦਰ, ਸਹਾਇਕ ਕਿਰਤ ਕਮਿਸ਼ਨਰ ਅਤੇ ਡਿਪਟੀ ਡਾਇਰੈਕਟਰ, ਫੈਕਟਰੀਜ਼ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣੀ ਯਕੀਨੀ ਬਣਾਉਣਗੇ ਅਤੇ ਇਸ ਸਬੰਧੀ ਸਬੰਧਤਾਂ ਨੂੰ ਵੀ ਜਾਗਰੂਕ ਕਰਨਗੇ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ ਮਿਤੀ 27-10-2020 ਤੱਕ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਨਾਲ ਲਾਗੂ ਹੋਵੇਗਾ।