ਪਰਵਿੰਦਰ ਸਿੰਘ ਕੰਧਾਰੀ
- ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਤੇ ਪਾਇਆ ਜਾ ਸਕਦਾ ਕਾਬੂ -ਸਿਵਲ ਸਰਜਨ
- ਮਿਸ਼ਨ ਫਤਿਹ ਤਹਿਤ 8 ਕੋਰੋਨਾ ਤੋਂ ਹੋਏ ਸਿਹਤਯਾਬ
ਫਰੀਦਕੋਟ, 29 ਅਗਸਤ 2020 - ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ 22449 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 533 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਨਤੀਜਿਆਂ ਵਿੱਚ 20526 ਰਿਪੋਰਟਾਂ ਨੈਗੇਟਿਵ ਆਈਆਂ ਹਨ। ਅੱਜ ਜ਼ਿਲ੍ਹੇ ਦੇ 2 ਕੋਰੋਨਾ ਮਰੀਜ਼ ਜੈਤੋ ਦਾ 50 ਸਾਲਾ ਵਿਅਕਤੀ ਅਤੇ ਹਰਿੰਦਰਾ ਨਗਰ ਫਰੀਦਕੋਟ ਦੀ 71 ਸਾਲਾ ਔਰਤ ਦੀ ਮੌਤ ਹੋ ਗਈ ਹੈ ਜਦ ਕੇ 34 ਕੋਰੋਨਾ ਪਾਜ਼ੀਟਿਵ ਆਏ ਹਨ, ਹੁਣ ਫਰੀਦਕੋਟ ਜ਼ਿਲੇ ਦੇ 513 ਐਕਟਿਵ ਕੇਸ ਹੋ ਗਏ ਹਨ।
ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਦਾ ਸ਼ੱਕ ਦੂਰ ਕਰਨ ਲਈ ਜਲਦ ਤੋਂ ਜਲਦ ਬਿਨਾਂ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਵੀ ਦਿੱਤੀ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਵਿੱਚ 1070 ਕੋਰੋਨਾ ਮਰੀਜ਼ ਹੋ ਚੁੱਕੇ ਹਨ ਮਿਸ਼ਨ ਫਤਿਹ ਤਹਿਤ 545 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ,ਅੱਜ ਮਿਸ਼ਨ ਫਤਿਹ ਤਹਿਤ 8 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ,ਜ਼ਿਲੇ ਵਿੱਚ 12 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਜਾਣਕਾਰੀ ਦਿੱਤੀ ਕੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 225 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਜੈਤੋ, ਬਾਜਾਖਾਨਾ, ਕੋਟਕਪੂਰਾ, ਸਾਦਿਕ ਅਤੇ ਫਰੀਦਕੋਟ ਵਿਖੇ ਕੋਰੋਨਾ ਸੈਂਪਲ ਇਕੱਤਰ ਕਰਨ ਲਈ ਫਲੂ ਕਾਰਨਰ ਸਥਾਪਿਤ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਏ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।ਉਨਾਂ ਅਫਵਾਹਾਂ ਤੋਂ ਦੂਰ ਰਹਿਣ ਤੇ ਇਸ ਮਹਾਮਾਰੀ ਨੂੰ ਕਾਬੂ ਕਰਨ ਲਈ ਸਹਿਯੋਗ ਦੀ ਅਪੀਲ ਵੀ ਕੀਤੀ।