ਜਲੰਧਰ 30 ਅਗਸਤ 2020: ਜਲੰਧਰ ਵਿਖੇ ਅੱਜ 132 ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ। ਇਸ ਤਰ੍ਹਾਂ ਹੁਣ ਤੱਕ ਜਲੰਧਰ ਵਿਖੇ 4197 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।
ਜਿਨ੍ਹਾਂ 132 ਮਰੀਜ਼ਾਂ ਨੂੰ ਅੱਜ ਛੁੱਟੀ ਦਿੱਤੀ ਗਈ ਉਨ੍ਹਾਂਂ ਵਿੱਚ ਸਿਵਲ ਹਸਪਤਾਲ ਤੋਂ 10, ਕੋਵਿਡ ਕੇਅਰ ਸੈਂਟਰ ਤੋਂ 23 ਅਤੇ ਵੱਖ-ਵੱਖ ਸਿਹਤ ਸੰਸਥਾਵਾਂ ਤੋਂ 32 ਤੇ ਹੋਮ ਕੁਅਰੰਟੀਨ ਦਾ ਸਮਾਂ ਪੂਰਾ ਕਰਨ ਵਾਲੇ 67 ਮਰੀਜ਼ ਸ਼ਾਮਿਲ ਹਨ।
ਛੁੱਟੀ ਮਿਲਣ ਉਪਰੰਤ ਇਨ੍ਹਾਂ ਮਰੀਜ਼ਾਂ ਵੱਲੋਂ ਡਾਕਟਰਾਂ ਅਤੇ ਮੈਡੀਕਲ ਅਮਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ , ਜਿਨ੍ਹਾਂ ਨੇ ਉਨ੍ਹਾਂ ਦੀ ਆਪਣੀ ਜ਼ਿੰਦਗੀ ਖ਼ਤਰੇ ਵਿੱਚ ਪਾ ਕੇ ਚੰਗੀ ਤਰ੍ਹਾਂ ਦੇਖਭਾਲ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਚੋਰੀ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਲਈ ਕਿਉਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ । ਉਨ੍ਹਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਅੱਗੋਂ ਫੈਲਣ ਤੋਂ ਰੋਕਣ ਲਈ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸ੍ਰੀ ਥੋਰੀ ਨੇ ਕਿਹਾ ਕਿ ਕੋਵਿਡ-19 ਖ਼ਿਲਾਫ਼ ਜੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ੇ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਇਸ ਔਖੀ ਘੜੀ ਵਿੱਚ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਸ੍ਰੀ ਥੋਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਮਾਸਕ ਪਾਉਣਾ, ਹੱਥ ਧੋਣੇ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦਿਆਂ ਹੋਇਆਂ ਅਤੇ ਕੋਵਿਡ-19 ਦੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।