ਹਰੀਸ਼ ਕਾਲੜਾ
ਰੂਪਨਗਰ, 30 ਅਗਸਤ 2020 - ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਦੇ 34656 ਸੈਂਪਲ ਲਏ ਗਏ ਜਿਸ ਵਿਚੋਂ 33536 ਨੈਗੇਟਿਵ ਅਤੇ 398 ਪੈਂਡਿੰਗ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਐਚ.ਐਨ.ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 890 ਪਾਜ਼ੀਟਿਵ ਹੋ ਚੁੱਕੇ ਹਨ ਜਿਨ੍ਹਾਂ ਵਿਚੋਂ ਹੁਣ ਤੱਕ 615 ਠੀਕ ਹੋ ਚੁੱਕੇ ਹਨ। ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 353 ਸੈਂਪਲ ਲਏ ਗਏ 43 ਜਣਿਆਂ ਨੇ ਅੱਜ ਕੋਰੋਨਾ ਤੇ ਫਤਿਹ ਪਾਈ ਹੈ। ਜਦਕਿ ਹੁਣ ਤੱਕ 18 ਜਣਿਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਜ਼ਿਲ੍ਹੇ ਵਿਚਲੇ ਕੋਰੋਨਾ ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 33 ਜਣੇ ਕੋਰੋਨਾ ਪਾਜ਼ੀਟਿਵ ਆਏ ਜਿਨ੍ਹਾਂ ਵਿਚੋਂ ਰੂਪਨਗਰ 05, ਸ਼੍ਰੀ ਚਮਕੌਰ ਸਾਹਿਬ ਵਿਚ 12,ਮੋਰਿੰਡਾ ਵਿਚ 04,ਨੰਗਲ ਵਿਚ 10, ਸ਼੍ਰੀ ਆਨੰਦਪੁਰ ਸਾਹਿਬ ਵਿਚ 2 ਜਣੇ ਸ਼ਾਮਿਲ ਹਨ।