ਐਸ.ਏ.ਐਸ ਨਗਰ, 31 ਅਗਸਤ 2020: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨੌਜਵਾਨ ਵਿਆਕਤੀਆਂ, ਪ੍ਰਵਾਸੀ ਮਜ਼ਦੂਰਾਂ ਅਤੇ ਵਿਸ਼ੇਸ ਲੋੜਾਂ ਵਾਲੇ ਵਿਆਕਤੀਆਂ ਨੂੰ ਆਪਣੀ ਵੋਟ ਬਣਾਉਣ, ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਚਾਰ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ I ਇਹ ਜਾਣਕਾਰੀ ਦਿੰਦਿਆਂ ਵਧੀਕ ਜਿਲ੍ਹਾ ਚੋਣ ਅਫਸਰ –ਕਮ-ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਆਪਣੇ ਵਿਸ਼ੇ ਨਾਲ ਸਬੰਧਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੁਆਰਾ ਸ਼ੁਰੂ ਕੀਤੇ ਗਏ ਸਵੀਪ ਪ੍ਰੋਗਰਾਮ ਅਧੀਨ ਗੀਤਵਿਧੀਆਂ ਕਰਕੇ ਸਮੇਂ-ਸਮੇਂ ਤੇ ਇਸ ਦੀ ਜਾਣਕਾਰੀ ਜਿਲ੍ਹਾ ਚੋਣ ਅਫਸਰ ਨੂੰ ਭੇਜਣਗੇ I
ਵਧੀਕ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਐਸ.ਏ.ਐਸ ਨਗਰ (98884-22998) ਵਿਸ਼ੇਸ ਲੋੜਾਂ ਵਾਲੇ ਵਿਆਕਤੀਆਂ ਅਤੇ ਟ੍ਰਾਂਸਜੈਂਡਰ ਲਈ ਨੋਡਲ ਅਫਸਰ, ਜਿਲ੍ਹਾ ਮੈਨੇਜ਼ ਜਿਲ੍ਹਾ ਉਦਯੋਗ ਕੇਂਦਰ ਐਸ.ਏ.ਐਸ ਨਗਰ (98159-93894)ਅਤੇ ਸਹਾਇਕ ਕਿਰਤ ਕਮਿਸ਼ਨਰ (98880-17525) ਪ੍ਰਵਾਸੀ ਮਜ਼ਦੂਰਾਂ ਲਈ ਨੋਡਲ ਅਫਸਰ ਅਤੇ ਪਰਮਜੀਤ ਸਿੰਘ ਨਹਿਰੂ ਯੁਵਾ ਕੇਂਦਰ ਐਸ.ਏ.ਐਸ ਨਗਰ (98557-11034) ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ I