← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 31 ਅਗਸਤ 2020: ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਨਸਾ, ਬੀ.ਡੀ.ਪੀ.ਓਜ਼. ਅਤੇ ਕਾਰਜ ਸਾਧਕ ਅਫਸਰਾਂ ਨਾਲ ਆਨ ਲਾਈਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੋਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਵੱਲੋਂ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਪ੍ਰਤੀ ਪਿੰਡ 2 ਸਵੈਂ-ਰੋਜ਼ਗਾਰ ਸ਼ੁਰੂ ਕਰਨ ਲਈ ਚਾਹਵਾਨ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਾਰਜ ਸਾਧਕ ਅਫ਼ਸਰਾ ਨੂੰ ਵੀ ਹਦਾਇਤ ਦਿੰਦਿਆਂ ਕਿਹਾ ਕਿ ਉਹ ਵੀ ਪ੍ਰਤੀ ਵਾਰਡ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ 2 ਵਿਅਕਤੀਆ ਦੀ ਚੋਣ ਕਰਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਤਿਆਰ ਕੀਤੇ ਗਏ ਸਵੈ-ਰੋਜ਼ਗਾਰ ਲਿੰਕ ਉੱਪਰ ਵੱਖ-ਵੱਖ ਸਕੀਮਾਂ ਅਧੀਨ ਲੋਨ ਅਪਲਾਈ ਕਰਵਾਏ ਜਾਣ।ਉਨ੍ਹਾਂ ਦੱਸਿਆ ਕਿ ਅਕਤੂਬਰ ਅਤੇ ਨਵੰਬਰ ਮਹੀਨੇ ਦੋਰਾਨ ਪੰਜਾਬ ਸਰਕਾਰ ਵੱਲੋਂ ਸਵੈ-ਰੋਜ਼ਗਾਰ ਨੂੰ ਪ੍ਰਫੁਲਿਤ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾਣੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਦੇ ਸਹਿਯੋਗ ਨਾਲ ਵਾਈਟਨ ਐਨਰਜੀ ਪ੍ਰਾਈਵੇਟ ਲਿਮਟਿਡ ਮਾਨਸਾ (ਖੋਖਰ ਖੁਰਦ) ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਅੱਜ 210 ਪ੍ਰਾਰਥੀਆਂ ਦੇ ਕਰੀਬ ਭਾਗ ਲਿਆ ਗਿਆ। ਇਸ ਕੈਂਪ ਵਿੱਚ ਵਾਈਟਨ ਐਨਰਜੀ ਪ੍ਰਾਈਵੇਟ ਲਿਮਟਿਡ ਮਾਨਸਾ (ਖੋਖਰ ਖੁਰਦ) ਵੱਲੋਂ 21 ਪ੍ਰਾਰਥੀਆਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀ ਦੇ ਸੰਚਾਲਕ ਦੁਆਰਾ ਭਾਗ ਲਿਆ ਗਿਆ ਅਤੇ ਅਯੋਗ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ।ਸੰਚਾਲਕ ਵੱਲੋਂ ਦੱਸਿਆ ਗਿਆ ਕਿ ਅਯੋਗ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਲੇਸਮੈਂਟ ਕੈਂਪ ਲਗਾ ਕੇ ਫਿਰ ਮੌਕੇ ਪ੍ਰਦਾਨ ਕੀਤੇ ਜਾਣਗੇ।
Total Responses : 265