← ਪਿਛੇ ਪਰਤੋ
ਬਸੀ ਪਠਾਣਾ ਦੀ ਹਿਮਸ਼ਿਖਾ ਤੇ ਸੁਖਪ੍ਰੀਤ ਕੌਰ ਨੇ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ 'ਤੇ ਜਤਾਈ ਸੰਤੁਸ਼ਟੀ ਆਪਣੇ ਘਰ ਇਕਾਂਤਵਾਸ ਹੋ ਕੇ ਕੋਰੋਨਾ ਨੂੰ ਹਰਾਉਣ ਵਾਲੇ ਵਿੰਮੀ ਧੀਮਾਨ ਤੇ ਅਸ਼ੋਕ ਕੁਮਾਰ ਨੇ ਵੀ ਕੀਤਾ ਪ੍ਰਸ਼ਾਸਨ ਦਾ ਧੰਨਵਾਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਪਾਜੇਟਿਵ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਉਚ ਪੱਧਰੀ ਸਹੂਲਤਾਂ ਫ਼ਤਹਿਗੜ੍ਹ ਸਾਹਿਬ, 01 ਸਤੰਬਰ 2020: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਲੜੀ ਜਾ ਰਹੀ ਲੜਾਈ ਆਪਣੇ ਅੰਤਿਮ ਚਰਨ ਵਿੱਚ ਪਹੁੰਚ ਚੁੱਕੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਪਾਜੇਟਿਵ ਮਰੀਜਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮਹਾਂਮਾਰੀ ਦੇ ਖਾਤਮੇ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਕੋਰੋਨਾ ਨੂੰ ਮਾਤ ਦੇਣ ਵਾਲਿਆਂ ਵਿੱਚ ਸਰਹਿੰਦ ਦੀ ਵਿੰਮੀ ਧੀਮਾਨ ਨੇ ਦੱਸਿਆ ਕਿ ਉਸ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰਕੇ ਕੋਰੋਨਾ ਦਾ ਇਲਾਜ਼ ਕਰਵਾਇਆ ਹੈ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਇਸ ਸ਼ਲਾਘਾਯੋਗ ਉਪਰਾਲੇ ਲਈ ਉਹ ਪ੍ਰਸ਼ਾਸਨ ਦੇ ਧੰਨਵਾਦੀ ਹਨ। ਉਨ੍ਹਾਂ ਕੋਰੋਨਾ ਮਹਾਂਮਾਰੀ ਦੇ ਇਲਾਜ ਲਈ ਘਰ ਵਿਖੇ ਡਾਕਟਰਾਂ ਵੱਲੋਂ ਦਿੱਤੀਆਂ ਸਹੂਲਤਾਂ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਇਸ ਤੋਂ ਇਲਾਵਾ ਗਿਆਨ ਸਾਗਰ ਹਸਪਤਾਲ ਤੋਂ ਇਲਾਜ ਕਰਵਾ ਕੇ ਕੋਰੋਨਾ ਨੂੰ ਮਾਤ ਦੇਣ ਵਾਲੀ ਬਸੀ ਪਠਾਣਾ ਸਬ ਡਵੀਜ਼ਨ ਦੀ ਹਿਮਸ਼ਿਖਾ ਨੇ ਕਿਹਾ ਕਿ ਹਸਪਤਾਲ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਈ ਅਤੇ ਹਸਪਤਾਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੋ ਖਾਣਾ ਦਿੱਤਾ ਗਿਆ ਉਹ ਵੀ ਮਿਆਰੀ ਸੀ ਅਤੇ ਪ੍ਰਬੰਧਕਾਂ ਨੇ ਸ਼ੂਗਰ ਦੇ ਮਰੀਜਾਂ ਨੂੰ ਵੱਖਰਾ ਅਤੇ ਦੂਜੇ ਮਰੀਜਾਂ ਨੂੰ ਵੱਖਰਾ ਖਾਣਾ ਮੁਹੱਈਆ ਕਰਵਾਇਆ । ਉਨ੍ਹਾਂ ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਪ੍ਰਗਟ ਕੀਤਾ ਹੈ। ਬਸੀ ਪਠਾਣਾ ਦੀ ਹੀ ਸੁਖਪ੍ਰੀਤ ਕੌਰ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਉਨ੍ਹਾਂ ਨੇ ਵੀ ਹਸਪਤਾਲ ਵਿੱਚ ਦਿੱਤੀਆਂ ਗਈਆਂ ਸਹੂਲਤਾਂ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਇਸ ਤੋਂ ਇਲਾਵਾ ਸਰਹਿੰਦ ਦੇ ਸ਼੍ਰੀ ਅਸ਼ੋਕ ਕੁਮਾਰ ਜਿਨ੍ਹਾਂ ਨੇ ਆਪਣੇ ਘਰ ਇਕਾਂਤਵਾਸ ਹੋ ਕੇ ਆਪਣਾ ਇਲਾਜ ਕਰਵਾਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਘਰ ਵਿੱਚ ਇਕਾਂਤਵਾਸ ਹੋ ਕੇ ਇਲਾਜ ਕਰਵਾਉਣ ਦੀ ਪ੍ਰਵਾਨਗੀ ਦੇਣ ਕਾਰਨ ਹੀ ਉਹ ਆਪਣੇ ਘਰ ਵਿੱਚ ਹੀ ਰਹਿ ਕੇ ਇਸ ਬਿਮਾਰੀ ਨੂੰ ਹਰਾ ਸਕੇ ਹਨ ਅਤੇ ਉਨ੍ਹਾਂ ਨੂੰ ਘਰ ਇਕਾਂਤਵਾਸ ਡਾਕਟਰਾਂ ਵੱਲੋਂ ਜੋ ਸਹੂਲਤਾਂ ਦਿੱਤੀਆਂ ਗਈਆਂ ਉਸ ਲਈ ਉਹ ਪ੍ਰਸ਼ਾਸਨ ਦੇ ਧੰਨਵਾਦੀ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਪੋਜੇਟਿਵ ਪਾਏ ਜਾਣ ਵਾਲੇ ਮਰੀਜ ਵੀ ਆਪਣੀ ਮਰਜੀ ਅਨੁਸਾਰ ਆਪਣੇ ਘਰਾਂ ਵਿੱਚ ਹੀ ਇਕਾਂਤਵਾਸ ਹੋ ਕੇ ਆਪਣਾ ਇਲਾਜ ਕਰਵਾ ਸਕਦੇ ਹਨ ਪਰ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਦੀ ਵਰਤੋਂ ਕਰਨੀ ਯਕੀਨੀ ਬਣਾਉਣੀ ਹੋਵੇਗੀ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਇਸ ਦਾ ਖਾਤਮਾ ਹੋ ਸਕੇ।
Total Responses : 265