ਹਰੀਸ਼ ਕਾਲੜਾ
ਰੂਪਨਗਰ, 2 ਸਤੰਬਰ 2020 - ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਦੇ 35729 ਸੈਂਪਲ ਲਏ ਗਏ ਜਿਸ ਵਿਚੋਂ 34613 ਨੈਗੇਟਿਵ ਅਤੇ 360 ਪੈਂਡਿੰਗ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਐਚ.ਐਨ.ਸ਼ਰਮਾ ਨੇ ਦਸਿਆ ਕਿ ਹੁਣ ਤੱਕ ਜਿਲੇ ਵਿਚ 971 ਪਾਜ਼ੀਟਿਵ ਹੋ ਚੁੱਕੇ ਹਨ ਜਿਨ੍ਹਾਂ ਵਿਚੋਂ ਹੁਣ ਤੱਕ 692 ਠੀਕ ਹੋ ਚੁੱਕੇ ਹਨ ਅਤੇ ਅੱਜ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 300 ਸੈਂਪਲ ਲਏ ਗਏ 24 ਜਣਿਆਂ ਨੇ ਅੱਜ ਕੋਰੋਨਾ 'ਤੇ ਫਤਿਹ ਪਾਈ ਹੈ ਜਦ ਕਿ ਹੁਣ ਤੱਕ 20 ਜਣਿਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਜਿਲ੍ਹੇ ਵਿਚਲੇ ਕੋਰੋਨਾ ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਿਲ੍ਹੇ ਵਿਚ 26 ਜਣੇ ਕਰੋਨਾ ਪਾਜ਼ੀਟਿਵ ਆਏ ਜਿਨਾਂ ਵਿਚੋਂ ਰੂਪਨਗਰ 08,ਸ਼੍ਰੀ ਚਮਕੌਰ ਸਾਹਿਬ ਵਿਚ 04,ਮੋਰਿੰਡਾ ਵਿਚ 02,ਨੰਗਲ ਵਿਚ 11 ਜਦਕਿ ਸ਼੍ਰੀ ਆਨੰਦਪੁਰ ਸਾਹਿਬ ਵਿਚ 03 ਜਣੇ ਸ਼ਾਮਿਲ ਹਨ।