ਪਰਵਿੰਦਰ ਸਿੰਘ ਕੰਧਾਰੀ
- ਕੋਈ ਵੀ ਸ਼ੱਕ ਦੂਰ ਕਰਨ ਲਈ ਕਰਵਾ ਸਕਦਾ ਕੋਰੋਨਾ ਟੈਸਟ-ਡਾ.ਰਜਿੰਦਰ
- ਮਿਸ਼ਨ ਫਤਿਹ ਤਹਿਤ 64 ਕੋਰੋਨਾ ਮਰੀਜ਼ ਹੋਏ ਤੰਦਰੁਸਤ
ਫਰੀਦਕੋਟ, 2 ਸਤੰਬਰ 2020 - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਤੇ ਕਾਬੂ ਪਾਉਣ ਲਈ ਸੂਬੇ ਭਰ 'ਚ ਮਿਸ਼ਨ ਫਤਿਹ ਚਲਾਇਆ ਹੋਇਆ ਹੈ।ਇਸ ਮਿਸ਼ਨ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਸਟਾਫ ਵੱਲੋਂ ਕੋਵਿਡ-19 ਤਹਿਤ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਆਈਆਂ ਜਾ ਰਹੀਆਂ ਹਨ।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ 'ਚ ਅੱਜ 3 ਕੋਰੋਨਾ ਮਰੀਜ਼ਾਂ ਇੱਕ ਪਿੰਡ ਘੁਗਿਆਣਾ,1 ਡੋਗਰ ਬਸਤੀ ਫਰੀਦਕੋਟ ਅਤੇ 1 ਜੈਤੋ ਦੇ ਵਿਅਕਤੀ ਦੀ ਮੌਤ ਹੋ ਗਈ ਹੈ, ਜਦ ਕੇ 44 ਕੋਰੋਨਾ ਦੇ ਨਵੇਂ ਮਾਮਲਿਆਂ ਦਾ ਕੋਰੋਨਾ ਦੀ ਚੇਨ ਵਾਧਾ ਹੋ ਗਿਆ ਹੈ ਜੋ ਚਿੰਤਾ ਵਿਸ਼ਾ ਹੈ,ਇਸ ਲਈ ਇਸ ਬਿਮਾਰੀ ਨਾਲ ਗੰਭੀਰਤਾ ਨਾਲ ਨਿਜੱਠਣ ਦੀ ਲੋੜ ਹੈ,ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 513 ਹੋ ਗਈ ਹੈ।
ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 325 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਗਏ ਹਨ।ਅੱਜ ਤੱਕ ਜ਼ਿਲੇ ਵਿੱਚੋਂ 23614 ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 21499 ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦ ਕੇ 376 ਰਿਪੋਰਟਾਂ ਦੀ ਵਿਭਾਗ ਨੂੰ ਉਡੀਕ ਹੈ।ਜ਼ਿਲੇ ਦੇ 749 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਤੇ ਬਿਲਕੁਲ ਤੰਦਰੁਸਤ ਹਨ।ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਅਧਿਕਾਰੀਆਂ ਦੀਆ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।
ਜ਼ਿਲ੍ਹੇ ਵਿੱਚ ਆਈਸੋਲੇਸ਼ਨ ਵਾਰਡ ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਹਨ।ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੁਕਤਾ ਗਤੀਵਿਧੀਆਂ ਤੇ ਸੈਂਪਲਿੰਗ ਤੇਜ ਕਰਨ ਲਈ ਸਰਗਰਮੀਆਂ ਜਾਰੀ ਹਨ । ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੋ ਅਤੇ ਇਸ ਮਹਾਮਾਰੀ ਨੂੰ ਕਾਬੂ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦਿਓ। ਉਨ੍ਹਾਂ ਦੱਸਿਆ ਕਿ ਅੱਜ ਮਿਸ਼ਨ ਫਤਿਹ ਤਹਿਤ 64 ਵਿਅਕਤੀਆਂ ਨੂੰ ਕੋਰੋਨਾ ਤੋਂ ਤੰਦਰੁਸਤ ਹੋਏ ਹਨ ਜਦ ਕਿ ਜ਼ਿਲ੍ਹੇ ਅੰਦਰ 17 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਪਾਜ਼ੀਟਿਵ ਆਏ ਕੇਸ ਦੇ ਸੰਪਰਕ 'ਚ ਆਏ ਪਰਿਵਾਰਕ ਮੈਂਬਰ ਅਤੇ ਵਿਅਕਤੀਆਂ ਦੀ ਭਾਲ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਫਲੂ ਦੇ ਲੱਛਣ ਨਾ ਵੀ ਹੋਣ ਜੇ ਉਹ ਕੋਰੋਨਾ ਦਾ ਸ਼ੱਕ ਦੂਰ ਕਰਨਾ ਚਹੁੰਦੇ ਹਨ ਤਾਂ ਉਹ ਨੇੜੇ ਦੇ ਫਲੂ ਕਾਰਨਰ ਤੇ ਸੈਂਪਲ ਦੇ ਸਕਦੇ ਹਨ । ਉਨ੍ਹਾਂਸਾਰਿਆਂ ਨੂੰ ਆਪਣੇ ਮੋਬਾਇਲ ਵਿੱਚ ਕੋਵਾ ਪੰਜਾਬ ਐਪ ਡਾਊਨਲੋਡ ਕਰਨ ਦੀ ਸਲਾਹ ਵੀ ਦਿੱਤੀ ਤਾਂ ਕੇ ਕੋਰੋਨਾ ਸਬੰਧੀ ਸਹੀ ਜਾਣਕਾਰੀ ਅਤੇ ਅੰਕੜੇ ਪ੍ਰਾਪਤ ਕੀਤੇ ਜਾ ਸਕਣ।