← ਪਿਛੇ ਪਰਤੋ
ਲੁਧਿਆਣਾ, 5 ਸਤੰਬਰ 2020 - ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਦੀ ਵਰਦੀ ਪਾ ਕੇ ਕੋਰੋਨਾ ਸ਼ਰਾਬ ਨਾਲ ਕਰੋਨਾ ਤੋਂ ਬਚਾ ਬਾਰੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਪ੍ਰਚਾਰ ਕਰਨ ਵਾਲੇ ਇੱਕ ਸ਼ਖਸ਼ ਨੂੰ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਕੁਲਵੰਤ ਸਿੰਘ ਢਿੱਲੋਂ ਵਜੋਂ ਹੋਈ ਹੈ . ਇਹ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਪੁਲਿਸ ਲੁਧਿਆਣਾ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ ਜਿਸ ਵਿਚ ਇਕ ਵਿਅਕਤੀ ਪੰਜਾਬ ਪੁਲਿਸ ਦੀ ਵਰਦੀ ਪਾ ਕੇ ਅਫ਼ਵਾਹਾਂ ਫੈਲਾ ਰਿਹਾ ਸੀ ਕਿ ਵਿਸਕੀ ਪੀ ਕੇ ਕੋਰੋਨਾ ਨੂੰ ਠੀਕ ਕੀਤਾ ਜਾ ਸਕਦਾ ਹੈ, ਲੁਧਿਆਣਾ ਪੁਲਿਸ ਨੇ ਉਸ ਨੂੰ ਕੋਰੋਨਾ ਸਬੰਧੀ ਅਫ਼ਵਾਹਾਂ ਫੈਲਾਉਣ ਅਤੇ ਪੰਜਾਬ ਪੁਲਿਸ ਦੀ ਵਰਦੀ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਕੀਤਾ ਹੈ ਅਤੇ ਹੋੜਨਾ ਅਜਿਹੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ .
ਦੇਖੋ ਵੀਡਿਓ :
https://www.facebook.com/284352028291703/posts/3393362810723927/
ਕਾਮੇਡੀ ਕਲਾਕਾਰ ਨੂੰ ਕਰੋਨਾ ਦਾ ਮਖੌਲ ਉਡਾਉਣਾ ਮਹਿੰਗਾ ਪਿਆ ( ਦੇਖੋ ਵੀਡਿਓ )
Total Responses : 265