ਐਸ.ਏ.ਐਸ.ਨਗਰ, 06 ਸਤੰਬਰ 2020: ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 96 ਮਰੀਜ਼ ਠੀਕ ਹੋਏ ਹਨ ਅਤੇ 215 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 8 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 87 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 36, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 33 ਕੇਸ, ਬੂਥਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਤੋਂ 2, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 42 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 11 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਕੁਰਾਲੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।
ਅੱਜ 8 ਮਰੀਜ਼ਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿਚੋਂ ਨਯਾਗਾਉਂ ਤੋਂ 57 ਸਾਲਾ ਪੁਰਸ਼ (ਹਾਈਪ੍ਰਟੈਸ਼ਨ) ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਅਤੇ ਖਰੜ ਤੋਂ 55 ਸਾਲ ਮਹਿਲਾ ਦੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ । ਜਦਕਿ ਨਯਾਂਗਾਉਂ ਤੋਂ 65 ਸਾਲਾ ਪੁਰਸ਼, ਸੰਨੀ ਇਨਕਲੇਵ ਤੋਂ 71 ਸਾਲਾ ਪੁਰਸ਼, ਫੇਜ਼ 2 ਤੋਂ 64 ਸਾਲਾ ਮਹਿਲਾ, ਕੁਰਾਲੀ ਤੋਂ 60 ਸਾਲਾ ਪੁਰਸ਼ ( ਸ਼ੂਗਰ ਅਤੇ ਹਾਈਪ੍ਰਟੈਸ਼ਨ), ਮੁਬਾਰਕਪੁਰ ਤੋਂ 45 ਸਾਲ ਮਹਿਲਾ ਅਤੇ ਮੋਹਾਲੀ 41 ਸਾਲਾ ਪੁਰਸ਼ ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ। ਜ਼ਿਲ੍ਹੇ ਵਿੱਚ ਹੁਣ ਤੱਕ ਦਰਜ ਕੀਤੇ ਗਏ ਕੁੱਲ ਕੇਸਾਂ ਦੀ ਗਿਣਤੀ 4882 ਹੋ ਗਈ ਹੈ ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2257 ਅਤੇ ਠੀਕ ਹੋਏ ਮਰੀਜਾਂ ਦੀ ਗਿਣਤੀ 2518 ਹੈ ਜਦ ਕਿ 107 ਮਰੀਜਾਂ ਦੀ ਮੌਤ ਹੋ ਚੁੱਕੀ ਹੈ ।