ਹਰੀਸ਼ ਕਾਲੜਾ
ਰੂਪਨਗਰ, 6 ਸਤੰਬਰ 2020 - ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਦੇ 36952 ਸੈਂਪਲ ਲਏ ਗਏ ਜਿਸ ਵਿਚੋਂ 35963 ਨੈਗੇਟਿਵ ਅਤੇ 177 ਪੈਂਡਿੰਗ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਐਚ.ਐਨ.ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 1089 ਪਾਜ਼ੀਟਿਵ ਹੋ ਚੁੱਕੇ ਹਨ ਜਿਨਾਂ ਵਿਚੋਂ ਹੁਣ ਤੱਕ 791 ਠੀਕ ਹੋ ਚੁੱਕੇ ਹਨ ਅਤੇ ਅੱਜ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ। ਹੁਣ ਤੱਕ 29 ਜਣਿਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ਜਦਕਿ 51 ਜਣਿਆਂ ਨੇ ਕੋਰੋਨਾ ਤੇ ਫਤਿਹ ਪਾਈ। ਉਨ੍ਹਾਂ ਜ਼ਿਲ੍ਹੇ ਵਿਚਲੇ ਕੋਰੋਨਾ ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 42 ਜਣੇ ਕੋਰੋਨਾ ਪਾਜ਼ੀਟਿਵ ਆਏ ਜਿਨ੍ਹਾਂ ਵਿਚੋਂ ਰੂਪਨਗਰ 17,ਸ਼੍ਰੀ ਆਨੰਦਪਰਸਾਹਿਬ ਸਾਹਿਬ ਵਿਚ 7,ਸ਼੍ਰੀ ਚਮਕੌਰਸਾਹਿਬ ਵਿਚ 02,ਮੋਰਿੰਡਾ ਵਿਚ 03,ਭਰਤਗੜ੍ਹ ਵਿਚ 02 ਜਦਕਿ ਸ਼੍ਰੀ ਨੰਗਲ ਵਿਚ 11 ਜਣੇ ਸ਼ਾਮਿਲ ਹਨ ।