← ਪਿਛੇ ਪਰਤੋ
ਅੰਮ੍ਰਿਤਸਰ, 15 ਸਤੰਬਰ 2020 - ਬੀਜੇਪੀ ਦਿਹਾਤੀ ਅੰਮ੍ਰਿਤਸਰ ਦੇ ਸਕੱਤਰ ਰਾਜਵਿੰਦਰ ਸਿੰਘ ਰਾਜਾ ਨੂੰ ਪਿਛਲੇ ਦਿਨੀਂ ਕੋਰੋਨਾ ਦੀ ਲਾਗ ਲੱਗਣ ਕਰ ਕੇ ਅੰਮ੍ਰਿਤਸਰ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਹ ਬੀਤੇ ਕੱਲ੍ਹ (14 ਸਤੰਬਰ ਨੂੰ) ਕੋਰੋਨਾ ਦੀ ਜੰਗ ਹਾਰ ਗਏ। ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਬੀਜੇਪੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਦੱਸਿਆ ਕਿ ਲਾਕਡਾਊਨ ਦੇ ਸ਼ੁਰੂਆਤ ਤੋਂ ਹੀ ਰਾਜਾ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਸਨ ਸੇਵਾ ਕਰਦਿਆਂ ਹੀ ਉਨ੍ਹਾਂ ਨੂੰ ਕਿਤੋਂ ਕੋਰੋਨਾ ਦੀ ਲਾਗ ਲੱਗ ਗਈ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਬੀਤੇ ਕੱਲ੍ਹ ਉਹ ਕੋਰੋਨਾ ਦੀ ਜੰਗ ਹਾਰ ਗਏ ਹਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਪਾਰਟੀ ਦਾ ਸੱਚਾ ਸਿਪਾਹੀ ਗਵਾ ਲਿਆ ਹੈ ਜਿਸ ਦੀ ਘਾਟ ਕਦੇ ਪੂਰੀ ਨਹੀਂ ਹੋ ਸਕਦੀ।
Total Responses : 265