ਨਵੀਂ ਦਿੱਲੀ, 16 ਸਤੰਬਰ 2020 - ਦੇਸ਼ 'ਚ ਕੋਰੋਨਾ ਦੇ ਕੇਸ ਦਿਨੋਂ ਦਿਨ ਵਧਦੇ ਹੀ ਜਾ ਰਹੇ ਹਨ ਅਤੇ ਹੁਣ ਇਨ੍ਹਾਂ ਮਰੀਜ਼ਾਂ ਦੀ ਗਿਣਤੀ ਅੱਧਾ ਕਰੋੜ ਭਾਵ 50 ਲੱਖ ਨੂੰ ਪਾਰ ਕਰ ਗਈ ਹੈ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 90123 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5,020,359 ਹੋ ਗਈ ਹੈ। ਉੱਥੇ ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 1290 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਤੋਂ ਬਾਅਦ ਹੁਣ ਦੇਸ਼ ਭਰ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 82,066 ਨੂੰ ਪਾਰ ਕਰ ਚੁੱਕਾ ਹੈ। ਉੱਥੇ ਹੀ ਹੁਣ ਤੱਕ 3,942,360 ਮਰੀਜ਼ ਇਸ ਵਾਇਰਸ ਤੋਂ ਠੀਕ ਹੋ ਚੁੱਕੇ ਹਨ।