← ਪਿਛੇ ਪਰਤੋ
ਜੀ ਐਸ ਪੰਨੂ
ਫਤਹਿਗੜ੍ਹ ਸਾਹਿਬ, 16 ਸਤੰਬਰ 2020 - ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਵਧੀਕ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਨੂਪ੍ਰਿਤਾ ਜੌਹਲ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨੌਜਵਾਨਾਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਵਧਾਨੀਆਂ ਵਰਤਣ ਲਈ ਵੱਧ ਤੋਂ ਵੱਧ ਸੁਚੇਤ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ: ਦਿਲਵਰ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ 20 ਸਤੰਬਰ ਤੱਕ ਜ਼ਿਲ੍ਹੇ ਦੇ ਹਰ ਪਿੰਡ ਅਤੇ ਕਸਬੇ ਵਿੱਚ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸ ਜਾਗਰੂਕਤਾ ਮੁਹਿੰਮ ਦੌਰਾਨ ਸਮੂਹ ਯੂਥ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਸ ਬਾਰੇ ਫੈਲੀਆਂ ਅਫਵਾਹਾਂ ਤੋਂ ਵੀ ਸੁਚੇਤ ਰਹਿਣ ਸਬੰਧੀ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰਾਹੁਲਦੀਪ ਸਿੰਘ ਢਿੱਲੋਂ ਅਤੇ ਯੁਵਕ ਸੇਵਾਵਾਂ ਕਲੱਬ ਤਲਾਣੀਆਂ ਦੇ ਪ੍ਰਧਾਨ ਪਰਮਿੰਦਰ ਸਿੰਘ ਚਹਿਲ ਹਾਜ਼ਰ ਸਨ।
Total Responses : 265