ਨਵੀਂ ਦਿੱਲੀ, 16 ਸਤੰਬਰ 2020 - ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਕੋਰੋਨਾ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਯੂਨੀਅਨ ਮਨਿਸਟਰ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਗਡਕਰੀ ਨੇ ਟਵੀਟ ਕਰਦਿਆਂ ਕਿਹਾ ਕਿ, "ਕੱਲ੍ਹ ਮੈਂ ਖੁਦ ਨੂੰ ਕਮਜ਼ੋਰ ਮਹਿਸੂਸ ਕਰ ਰਿਹਾ ਸੀ ਅਤੇ ਆਪਣੇ ਡਾਕਟਰ ਨਾਲ ਸਲਾਹ ਕੀਤੀ।" ਉਨ੍ਹਾਂ ਮੈਨੂੰ ਕੋਰੋਨਾ ਦਾ ਟੈਸਟ ਕਰਾਉਣ ਲਈ ਕਿਹਾ, ਚੈਕ ਕਰਾਉਣ 'ਤੇ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ।
ਇਸ ਤੋਂ ਬਿਨਾਂ ਉਨ੍ਹਾਂ ਨੇ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਅਤੇ ਆਪਣਾ ਟੈਸਟ ਕਰਾਉਣ ਲਈ ਕਿਹਾ।