← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 17 ਸਤੰਬਰ 2020 - 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਚੌਥੇ ਦਿਨ ਵਿਚ ਦਾਖਲ ਹੋ ਗਿਆ।। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਰੋਸ ਧਰਨਾ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਧਰਨਾ ਦੇ ਰਹੇ ਮੈਂਬਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟਾਸਕ ਫੋਰਸ ਵਿਚ ਕਾਫੀ ਧੱਕਾ ਮੁੱਕੀ ਤੇ ਲੜਾਈ ਵੀ ਹੋਈ ਸੀ। ਜਿਸ ਤੋਂ ਬਾਅਦ ਸਤਿਕਾਰ ਕਮੇਟੀ ਦੇ ਮੈਂਬਰ ਸੰਗਤਾਂ ਸਮੇਤ ਨਵੇਂ ਜੋੜਾ ਘਰ ਦੇ ਬਾਹਰ ਧਰਨਾ ਲਾ ਕੇ ਬੈਠੇ ਹਨ।
Total Responses : 265