ਪਰਵਿੰਦਰ ਸਿੰਘ ਕੰਧਾਰੀ
- ਮਿਸ਼ਨ ਫਤਿਹ ਤਹਿਤ 115 ਕੋਰੋਨਾ ਮਰੀਜ਼ ਹੋਏ ਤੰਦਰੁਸਤ
- 361 ਸ਼ੱਕੀ ਮਰੀਜ਼ਾਂ ਦੇ ਸੈਂਪਲ ਕੀਤੇ ਇਕੱਤਰ
ਫਰੀਦਕੋਟ, 17 ਸਤੰਬਰ 2020 - ਕੋਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੇ ਗਲਤ ਧਾਰਨਾਵਾਂ ਦਾ ਖੰਡਨ ਕਰਨ ਸੁਚੇਤ ਹੋ ਕੇ ਸਹਿਯੋਗ ਦੇਣ ਦੀ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।ਫਰੀਦਕੋਟ ਜ਼ਿਲੇ ਵਿੱਚ ਕੋਰੋਨਾ ਕੇਸਾਂ ਦਾ ਹੋ ਰਿਹਾ ਵਾਧਾ ਚਿੰਤਾ ਵਿਸ਼ਾ ਹੈ। ਕੋਰੋਨਾ ਦੀ ਚੇਨ ਤੋੜਨ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਇਹ ਸਮਾ ਲਾਪਰਵਾਹੀ ਛੱਡ ਕੇ ਜਾਗਰੂਕ ਹੋਣ ਅਤੇ ਦੂਸਰਿਆਂ ਨੂੰ ਜਾਗਰੂਕ ਕਰਨ ਦਾ ਹੈ,ਇਸ ਬਿਮਾਰੀ ਨਾਲ ਗੰਭੀਰਤਾ ਨਾਲ ਨਿਜੱਠਣ ਦੀ ਲੋੜ ਹੈ,ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਤੇ ਕਾਬੂ ਪਾਇਆ ਜਾ ਸਕਦਾ ਹੈ,ਜੇ ਕਿਸੇ ਨੂੰ ਖਾਂਸੀ,ਜ਼ੁਕਾਮ,ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਵਰਗੇ ਲੱਛਣ ਨਜ਼ਰ ਆ ਰਹੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰੋ,ਜੇ ਕਿਸੇ ਵਿਅਕਤੀ ਵਿੱਚ ਲੱਛਣ ਦਿਖਾਈ ਨਹੀ ਵੀ ਦੇ ਰਹੇ ਤਾਂ ਵੀ ਉਹ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇ ਸਕਦੇ ਹੈ,ਸਿਹਤ ਵਿਭਾਗ ਤੇ ਸਰਕਾਰ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਕੇ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਡਾ.ਰਜਿੰਦਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ 51 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 616 ਹੋ ਗਈ ਹੈ ਜਦ ਕਿ ਅੱਜ ਜ਼ਿਲ੍ਹੇ ਦੇ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ।ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 361 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਗਏ ਹਨ।ਅੱਜ ਤੱਕ ਜ਼ਿਲ੍ਹੇ ਵਿੱਚ 28630 ਕੋਰੋਨਾ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 25286 ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦ ਕੇ 515 ਰਿਪੋਰਟਾਂ ਦੀ ਵਿਭਾਗ ਨੂੰ ਉਡੀਕ ਹੈ।ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਮਾਮਲੇ 2200 ਹੋ ਗਏ ਹਨ ਜਦ ਕੇ 1550 ਵਿਅਕਤੀ ਕੋਰੋਨਾ ਮਾਤ ਦੇ ਚੁੱਕੇ ਹਨ ਤੇ ਬਿਲਕੁਲ ਤੰਦਰੁਸਤ ਹਨ।ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੁਕਤਾ ਸਰਗਰਮੀਆਂ ਤੇ ਸੈਂਪਲਿੰਗ ਤੇਜ ਕਰਨ ਲਈ ਵੱਖ-ਵੱਖ ਸਰਗਰਮੀਆਂ ਅਤੇ ਮੀਟਿੰਗਾਂ ਜਾਰੀ ਹਨ ।
ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਜ਼ਿਲੇ ਵਿੱਚ ਆਈਸੋਲੇਸ਼ਨ ਵਾਰਡ ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਹਨ,ਉਨਾਂ ਦੱਸਿਆ ਕਿ ਅੱਜ ਮਿਸ਼ਨ ਫਤਿਹ ਤਹਿਤ 115 ਵਿਅਕਤੀਆਂ ਨੂੰ ਕੋਰੋਨਾ ਤੋਂ ਤੰਦਰੁਸਤ ਹੋਏ ਹਨ ਜਦ ਕਿ ਜ਼ਿਲੇ ਦੇ 34 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਜ਼ਿਲਾ ਨੋਡਲ ਅਫਸਰ ਕੋਵਿਡ-19 ਕਮ ਸਹਾਇਕ ਸਿਵਲ ਸਰਜਨ ਡਾ.ਮਨਜੀਤ ਕ੍ਰਿਸ਼ਨ ਭੱਲਾ ਅਤੇ ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਕਿਹਾ ਕਿ ਪਾਜ਼ੀਟਿਵ ਆਏ ਵਿਅਕਤੀ ਵਿਭਾਗ ਨੂੰ ਆਪਣੇ ਸੰਪਰਕ 'ਚ ਆਏ ਪਰਿਵਾਰਕ ਮੈਂਬਰ,ਰਿਸ਼ਤੇਦਾਰਾਂ ਅਤੇ ਵਿਅਕਤੀਆਂ ਸਬੰਧੀ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਉਨਾਂ ਦੇ ਵੀ ਜਲਦ ਤੋਂ ਜਲਦ ਕੋਰੋਨਾ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਭੇਜੇ ਜਾ ਸਕਣ।ਉਨਾਂ ਸਾਰਿਆਂ ਨੂੰ ਆਪਣੇ ਮੋਬਾਇਲ ਵਿੱਚ ਕੋਵਾ ਪੰਜਾਬ ਐਪ ਡਾਊਨਲੋਡ ਕਰਨ ਦੀ ਸਲਾਹ ਵੀ ਦਿੱਤੀ ਤਾਂ ਕੇ ਕੋਰੋਨਾ ਸਬੰਧੀ ਸਹੀ ਜਾਣਕਾਰੀ,ਅੰਕੜੇ ਅਤੇ ਹੋਰ ਸੁਵਿਧਾਵਾਂ ਪ੍ਰਾਪਤ ਕੀਤੀਆਂ ਜਾ ਸਕਣ।ਵਧੇਰੇ ਜਾਣਕਾਰੀ ਲਈ ਟੋਲ ਫਰੀ ਹੈਲਪ ਲਾਈਨ ਨੰਬਰ 104 ਜਾਂ ਕੰਟਰੋਲ ਰੂਮ ਨੰਬਰ 01639-250947 ਤੇ ਸੰਪਰਕ ਕੀਤਾ ਜਾ ਸਕਦਾ ਹੈ।