ਹਰੀਸ਼ ਕਾਲੜਾ
ਰੂਪਨਗਰ, 20 ਸਤੰਬਰ 2020 - ਜ਼ਿਲ੍ਹੇ ਵਿਚ ਅੱਜ ਕੋਰੋਨਾ ਕਾਰਨ 03 ਮਰੀਜ਼ਾਂ ਨੇ ਦਮ ਤੋੜ ਦਿੱਤਾ ਤੇ 58 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਐਚ.ਐਨ.ਸ਼ਰਮਾ ਨੇ ਦਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਦੇ 43684 ਸੈਂਪਲ ਲਏ ਗਏ ਜਿਸ ਵਿਚੋਂ 41976 ਨੈਗੇਟਿਵ ਅਤੇ 398 ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 1711 ਪਾਜ਼ੀਟਿਵ ਹੋ ਚੁੱਕੇ ਹਨ ਜਿਨ੍ਹਾਂ ਵਿਚੋਂ ਹੁਣ ਤੱਕ 1092 ਠੀਕ ਹੋ ਚੁਕੇ ਹਨ। ਹੁਣ ਤੱਕ 54 ਜਣਿਆਂ ਦੀ ਕੋਰੋਨਾ ਕਾਰਨ ਮੌਤ ਹੋ ਚੁਕੀ ਹੈ ,ਅੱਜ 298 ਜਣਿਆਂ ਦੇ ਸੈਂਪਲ ਲਏ ਗਏ ਜਦਕਿ ਅੱਜ 33 ਜਣਿਆਂ ਨੇ ਕੋਰੋਨਾ ਤੇ ਫਤਿਹ ਪਾਈ। ਉਨ੍ਹਾਂ ਜ਼ਿਲ੍ਹੇ ਵਿਚਲੇ ਕੋਰੋਨਾ ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਅੱਜ ਜ਼ਿਲ੍ਹੇ ਵਿਚ 58 ਜਣੇ ਕੋਰੋਨਾ ਪਾਜ਼ੀਟਿਵ ਆਏ ਜਿਨ੍ਹਾਂ ਵਿਚੋਂ ਰੂਪਨਗਰ 10,ਸ਼੍ਰੀ ਚਮਕੌਰਸਾਹਿਬ ਵਿਚ 03,ਭਰਤਗੜ ਵਿਚ 10 ਸ਼੍ਰੀ ਆਨੰਦਪੁਰ ਸਾਹਿਬ ਵਿਚ 10,ਨੂਰਪੁਰਬੇਦੀ ਵਿਚ 02,ਮੋਰਿੰਡਾ ਵਿਚ 02, ਜਦਕਿ ਸ਼੍ਰੀ ਨੰਗਲ ਵਿਚ 21 ਜਣੇ ਸ਼ਾਮਿਲ ਹਨ ।