ਨਵੀਂ ਦਿੱਲੀ, 22 ਸਤੰਬਰ 2020 - ਖੇਤੀ ਨਾਲ ਜੁੜੇ ਜ਼ਰੂਰੀ ਚੀਜ਼ਾਂ (ਸੋਧ) ਬਿੱਲ 2020 ਅੱਜ ਰਾਜ ਸਭਾ 'ਚ ਪਾਸ ਹੋ ਗਿਆ। ਵਿਰੋਧ ਪਾਰਟੀਆਂ ਦੇ ਭਾਰੀ ਵਿਰੋਧ 'ਚ ਇਹ ਬਿੱਲ ਬੀਤੇ ਦਿਨੀਂ ਲੋਕ ਸਭਾ 'ਚ ਪਾਸ ਹੋਇਆ ਸੀ।
ਇਸ ਬਿੱਲ 'ਚ ਅਨਾਜ, ਦਾਲਾਂ, ਆਲੂ, ਪਿਆਜ਼ ਆਦਿ ਸਣੇ ਕੁਝ ਖਾਣ ਪੀਣ ਵਾਲੀ ਚੀਜ਼ਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ 'ਚੋਂ ਬਾਹਰ ਕੱਢਣ ਦਾ ਪ੍ਰਬੰਧ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਬਿੱਲ ਨਾਲ ਨਿਵੇਸ਼ਕਾਂ ਨੂੰ ਕਾਰੋਬਾਰ ਕਰਨ 'ਚ ਮਦਦ ਮਿਲੇਗੀ ਅਤੇ ਸਰਕਾਰੀ ਦਖ਼ਲ ਅੰਦਾਜ਼ੀ ਤੋਂ ਛੁਟਕਾਰਾ ਮਿਲੇਗਾ।